Home Agriculture ਪੰਜਾਬ 'ਚ ਇੱਕ ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ...CM ਨੇ ਲਿਆ...

ਪੰਜਾਬ ‘ਚ ਇੱਕ ਅਕਤੂਬਰ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਖਰੀਦ…CM ਨੇ ਲਿਆ ਤਿਆਰੀਆਂ ਦਾ ਜਾਇਜ਼ਾ

September 20, 2022
(Chandigarh)

ਇੱਕ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖਰੀਦ ਕਰਨ ਦੇ ਉਦੇਸ਼ ਨਾਲ ਤਿਆਰੀਆਂ ਦਾ ਜਾਇਜ਼ਾ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਕਿਸਾਨਾਂ ਦੀ ਸਖ਼ਤ ਮਿਹਨਤ-ਮੁਸ਼ੱਕਤ ਨਾਲ ਪੈਦਾ ਕੀਤਾ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ।”

ਝੋਨੇ ਦੀ ਫੌਰੀ ਖਰੀਦ ਉਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਪਹਿਲੇ ਦਿਨ ਤੋਂ ਹੀ ਝੋਨੇ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਨੂੰ ਵੇਚੀ ਗਈ ਫਸਲ ਦੀ ਅਦਾਇਗੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਕਿਸੇ ਕਿਸਾਨ ਨੂੰ ਕੋਈ ਵੀ ਮੁਸ਼ਕਲ ਪੇਸ਼ ਆਉਣ ’ਤੇ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਵੀ ਦਿੱਤੀ।

ਢੁਕਵੇਂ ਬਾਰਦਾਨੇ ਦਾ ਪਹਿਲਾਂ ਹੀ ਬੰਦੋਬਸਤ- CM

ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਸੂਬੇ ਦੀਆਂ ਖਰੀਦ ਏਜੰਸੀਆਂ ਤੇ ਭਾਰਤੀ ਖੁਰਾਕ ਨਿਗਮ (FCI) ਨੂੰ ਅਗਾਮੀ ਸੀਜ਼ਨ ਵਿਚ ਝੋਨੇ ਦੀ ਖਰੀਦ ਲਈ ਪੂਰੀ ਤਰ੍ਹਾਂ ਮੁਸਤੈਦ ਰਹਿਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਤਸੱਲੀ ਜ਼ਾਹਰ ਕਰਦੇ ਹੋਏ ਕਿਹਾ ਕਿ ਸੂਬੇ ਨੇ ਖਰੀਦ ਸੀਜ਼ਨ ਲਈ ਢੁਕਵੇਂ ਬਾਰਦਾਨੇ ਦਾ ਪਹਿਲਾਂ ਹੀ ਬੰਦੋਬਸਤ ਕੀਤਾ ਹੋਇਆ ਹੈ ਅਤੇ ਸਾਰੀਆਂ ਮੰਡੀਆਂ ਵਿਚ ਇਸ ਦੀ ਲੋੜੀਂਦੀ ਸਪਲਾਈ ਕਰਨ ਦੇ ਆਦੇਸ਼ ਦਿੱਤੇ।

ਸੂਬਾ ਭਰ ਵਿਚ 1804 ਖਰੀਦ ਕੇਂਦਰ

ਦੱਸਣਯੋਗ ਹੈ ਕਿ ਮੰਡੀ ਬੋਰਡ ਨੇ ਸੂਬਾ ਭਰ ਵਿਚ 1804 ਖਰੀਦ ਕੇਂਦਰ ਨੋਟੀਫਾਈ ਕੀਤੇ ਹੋਏ ਹਨ। ਮੰਡੀਆਂ ਵਿਚ ਝੋਨੇ ਦੇ ਅੰਬਾਰ ਲੱਗ ਜਾਣ ਦੀ ਸਥਿਤੀ ਤੋਂ ਬਚਣ ਲਈ ਫਸਲ ਖਰੀਦਣ ਲਈ ਆਰਜ਼ੀ ਖਰੀਦ ਕੇਂਦਰਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ। ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਪਿਛਲੇ ਸਾਲਾਂ ਦੇ ਉਲਟ ਇਸ ਸਾਲ ਸੂਬੇ ਵਿਚ ਕਿਸੇ ਵੀ ਸ਼ੈਲਰ ਵਿਚ ਆਰਜ਼ੀ ਮੰਡੀ ਸਥਾਪਤ ਨਹੀਂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਬੇਮੌਸਮੇ ਮੀਂਹ ਕਾਰਨ ਮੰਡੀਆਂ ਵਿਚ ਪੈਦਾ ਹੋਣ ਵਾਲੀ ਸਥਿਤੀ ਨਾਲ ਨਿਪਟਣ ਅਤੇ ਮੀਂਹ ਰੁਕਣ ਦੇ 24 ਘੰਟਿਆਂ ਦੇ ਅੰਦਰ-ਅੰਦਰ ਝੋਨੇ ਦੇ ਖਰੀਦ ਕਾਰਜਾਂ ਦੀ ਬਹਾਲੀ ਨੂੰ ਯਕੀਨੀ ਬਣਾਉਣ ਲਈ ਨਿਰਧਾਰਤ ਸੰਚਾਲਨ ਪ੍ਰਣਾਲੀ (ਐਸ.ਓ.ਪੀ.) ਵਿਕਸਤ ਕਰਨ ਦੇ ਹੁਕਮ ਦਿੱਤੇ ਹਨ।

ਜ਼ਮੀਨ ਦਾ ਰਿਕਾਰਡ ਅਨਾਜ ਖਰੀਦ ਪੋਰਟਲ ਨਾਲ ਲਿੰਕ 

ਵਿਭਾਗ ਨੇ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਕਿ ਸੂਬੇ ਵਿਚ ਜ਼ਮੀਨ ਦਾ ਰਿਕਾਰਡ ਅਨਾਜ ਖਰੀਦ ਪੋਰਟਲ ਨਾਲ ਜੋੜ ਦਿੱਤਾ ਗਿਆ ਅਤੇ ਜ਼ਮੀਨ ਦੇ ਅਨੁਮਾਨਿਤ ਉਤਪਾਦਨ ਦੇ ਆਧਾਰ ਉਤੇ ਹਰੇਕ ਖਸਰਾ ਨੰਬਰ ਦੇ ਮੁਤਾਬਕ ਝੋਨੇ ਦੀ ਖਰੀਦ ਨਿਰਧਾਰਤ ਕਰ ਦਿੱਤੀ ਗਈ ਹੈ। ਪੰਜਾਬ ਮੰਡੀ ਬੋਰਡ ਵੱਲੋਂ ਈ-ਗਿਰਦਾਵਰੀ ਦਾ ਡਾਟਾ ਵੀ ਜੋੜਿਆ ਜਾ ਰਿਹਾ ਜੋ 30 ਸਤੰਬਰ, 2022 ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ।

ਮੰਤਰੀ ਮੰਡਲ ਵੱਲੋਂ ਮਨਜ਼ੂਰ ਕੀਤੀ ਪੰਜਾਬ ਕਸਟਮ ਮਿਲਿੰਗ ਪਾਲਿਸੀ-2022-23 ਦੇ ਤਹਿਤ ਸਾਰੀਆਂ ਚੌਲ ਮਿੱਲਾਂ ਵਿਚ ਮਿੱਲਾਂ ਦੀ ਈ-ਵੈਰੀਫਿਕੇਸ਼ਨ ਕੀਤੀ ਜਾ ਰਹੀ ਹੈ ਤਾਂ ਕਿ ਇਸ ਨੀਤੀ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਸਕੇ। ਇਸ ਤਹਿਤ ਹੁਣ ਤੱਕ 3854 ਮਿੱਲਾਂ ਦੀ ਆਨਲਾਈਨ ਤਸਦੀਕ ਕੀਤੀ ਜਾ ਚੁੱਕੀ ਹੈ। ਇਸੇ ਤਰ੍ਹਾਂ ਐਫ.ਸੀ.ਆਈ. ਨੂੰ ਝੋਨੇ ਨੂੰ ਸਪਲਾਈ, ਅਦਾਇਗੀ, ਮੌਕੇ ਉਤੇ ਜਾ ਕੇ ਤਸਦੀਕ ਕਰਨ ਅਤੇ ਰਜਿਸਟ੍ਰੇਸ਼ਨ ਨਾਲ ਸਬੰਧਤ ਸਾਰੀਆਂ ਪ੍ਰਕਿਰਿਆਵਾਂ ਨੂੰ ਆਨਲਾਈਨ ਵਿਧੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ ਅਤੇ ਬਹੁਤੀਆਂ ਪ੍ਰਕਿਰਿਆਵਾਂ ਚਿਹਰਾ-ਰਹਿਤ ਹੋ ਚੁੱਕੀਆਂ ਹਨ ਜਿਸ ਤੋਂ ਭਾਵ ਸਬੰਧਤ ਵਿਅਕਤੀ ਨੂੰ ਇਸ ਕੰਮ ਲਈ ਦਫ਼ਤਰਾਂ ਵਿਚ ਜਾਣ ਦੀ ਲੋੜ ਨਹੀਂ ਰਹੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments