ਚੰਡੀਗੜ੍ਹ। ਬਲਾਤਕਾਰ ਅਤੇ ਕਤਲ ਦੇ ਦੋਸ਼ੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਬੁੱਧਵਾਰ ਨੂੰ ਅਚਾਨਕ ਤਬੀਅਤ ਵਿਗੜ ਗਈ, ਜਿਸਦੇ ਚਲਦੇ ਉਸਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ PGI ਸ਼ਿਫਟ ਕੀਤਾ ਗਿਆ। ਜਾਣਕਾਰੀ ਮੁਤਾਬਕ ਲੀਵਰ ਸਬੰਧੀ ਤਕਲੀਫ਼ ਦੇ ਚਲਦੇ ਰਾਮ ਰਹੀਮ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
ਭਾਰੀ ਪੁਲਿਸ ਬਲ ਵਿਚਾਲੇ ਗੁਰਮੀਤ ਰਾਮ ਰਹੀਮ ਨੂੰ ਲੈ ਕੇ ਐਂਬੂਲੈਂਸ PGI ਪਹੁੰਚੀ ਅਤੇ ਰਾਮ ਰਹੀਮ ਨੂੰ ਇਲਾਜ ਲਈ ਭਰਤੀ ਕਰਵਾਇਆ ਗਿਆ। ਹਾਲਾਂਕਿ ਪੁਲਿਸ ਵੱਲੋਂ ਮੀ਼ਡੀਆ ਨੂੰ ਪੂਰੇ ਮਾਮਲੇ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਹਿਰਹਾਲ, PGI ਦੇ ਆਲੇ-ਦੁਆਲੇ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ।
ਕਾਬਿਲੇਗੌਰ ਹੈ ਕਿ ਰਾਮ ਰਹੀਮ ਬਲਾਤਕਾਰ ਅਤੇ ਕਤਲ ਦੇ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।