Home Agriculture RBI ਵੱਲੋਂ ਪੰਜਾਬ 'ਚ ਕਣਕ ਦੀ ਖਰੀਦ ਦੇ ਮੱਦੇਨਜ਼ਰ CCL ਵਿੱਚ ਮਈ...

RBI ਵੱਲੋਂ ਪੰਜਾਬ ‘ਚ ਕਣਕ ਦੀ ਖਰੀਦ ਦੇ ਮੱਦੇਨਜ਼ਰ CCL ਵਿੱਚ ਮਈ ਦੇ ਅਖੀਰ ਤੱਕ ਵਾਧਾ

ਚੰਡੀਗੜ੍ਹ। ਭਾਰਤੀ ਰਿਜ਼ਰਵ ਬੈਂਕ ਨੇ ਸੂਬੇ ਵਿਚ ਚੱਲ ਰਹੇ ਕਣਕ ਦੇ ਖਰੀਦ ਸੀਜ਼ਨ ਵਾਸਤੇ ਕੈਸ਼ ਕ੍ਰੈਡਿਟ ਲਿਮਿਟ (CCL) ਮਈ, 2021 ਦੇ ਅਖੀਰ ਤੱਕ ਲਈ ਵਧਾ ਦਿੱਤੀ ਹੈ।

ਸਰਕਾਰੀ ਬੁਲਾਰੇ ਨੇ ਦੱਸਿਆ ਕਿ RBI ਨੇ ਮਈ, 2021 ਦੇ ਅਖੀਰ ਤੱਕ 2953.46 ਕਰੋੜ ਰੁਪਏ ਦੀ CCL ਵਧਾਈ ਹੈ। ਇਸ ਵਾਧੇ ਨਾਲ ਅਪ੍ਰੈਲ, 2021 ਦੇ ਅਖੀਰ ਤੱਕ ਲਈ ਪਹਿਲਾਂ ਹੀ ਮਨਜ਼ੂਰ ਕੀਤੀ CCL 21658.73, ਹੁਣ ਮਈ 2021 ਦੇ ਅਖੀਰ ਤੱਕ ਲਈ 24612.19 ਕਰੋੜ ਰੁਪਏ ਹੋ ਗਈ ਹੈ।

ਹਾੜ੍ਹੀ ਮੰਡੀਕਰਨ ਸੀਜ਼ਨ 2021-22 ਵਾਸਤੇ ਨਵੇਂ ਖਾਤੇ ਹੇਠ ਕਣਕ ਦੀ ਖਰੀਦ ਵਾਸਤੇ ਮਿਆਦ ਵਿਚ ਕੀਤੇ ਵਾਧੇ ਦਾ ਵਿਸ਼ਾ ਇਸ ਸ਼ਰਤ ਨਾਲ ਜੋੜਿਆ ਗਿਆ ਹੈ ਕਿ ਸੂਬਾ ਸਰਕਾਰ ਇਹ ਯਕੀਨੀ ਬਣਾਵੇਗੀ ਕਿ ਐਸ.ਬੀ.ਆਈ. ਵੱਲੋਂ ਫੰਡ ਜਾਰੀ ਕੀਤੇ ਜਾਣਗੇ। ਇਹ ਫੰਡ ਸਿਰਫ ਉਦੋਂ ਜਾਰੀ ਕੀਤੇ ਜਾਂਦੇ ਹਨ ਜਦੋਂ ਪੰਜਾਬ ਸਰਕਾਰ, ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਤੋਂ ਪ੍ਰਾਪਤ ਭਾਰਤ ਦੇ ਸੰਵਿਧਾਨ ਦੀ ਧਾਰਾ 293 (3) ਦੇ ਅਧੀਨ ਸਹਿਮਤੀ ਪੱਤਰ ਸੌਂਪ ਦਿੰਦੀ ਹੈ ਅਤੇ ਇਹ ਸੂਬਾ ਸਰਕਾਰ ਦੇ ਸਾਰੇ ਅਨਾਜ ਕ੍ਰੈਡਿਟ ਖਾਤੇ ਸਟਾਕ ਕੀਮਤ ਦੇ ਮੁਕੰਮਲ ਭੁਗਤਾਨ ਦੀ ਤਸਦੀਕ ਕਰਨ ਨਾਲ ਜੋੜਿਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments