Home CRIME ਨਸ਼ੇ ਦੇ ਸੌਦਾਗਰਾਂ ‘ਤੇ ਸਰਕਾਰ ਸਖਤ...ਡਿਪਟੀ ਸੀਐੱਮ ਨੇ ਦਿੱਤੇ ਪ੍ਰਾਪਰਟੀ ਅਟੈਚ ਕਰਨ...

ਨਸ਼ੇ ਦੇ ਸੌਦਾਗਰਾਂ ‘ਤੇ ਸਰਕਾਰ ਸਖਤ…ਡਿਪਟੀ ਸੀਐੱਮ ਨੇ ਦਿੱਤੇ ਪ੍ਰਾਪਰਟੀ ਅਟੈਚ ਕਰਨ ਦੇ ਆਦੇਸ਼…3 ਦਿਨਾਂ ‘ਚ ਮੰਗੀ ਰਿਪੋਰ

ਚੰਡੀਗੜ੍ਹ। ਮੋਗਾ ਤੇ ਫਿਰੋਜ਼ਪੁਰ ਦੇ 2 ਪਿੰਡਾਂ ਰੌਲੀ ਤੇ ਵਜੀਦਪੁਰ ਵਿੱਚ ਨਸ਼ਿਆਂ ਦੀਆਂ ਵਿਕਰੀ ਦੀਆਂ ਰਿਪੋਰਟਾਂ ਦਾ ਗ੍ਰਹਿ ਮੰਤਰੀ ਦਾ ਜਿੰਮਾ ਸੰਭਾਲ ਰਹੇ ਡਿਪਟੀ ਸੀਐੱਮ ਸੁਖਜਿੰਦਰ ਸਿੰਘ ਰੰਧਾਵਾ ਨੇ ਸਖਤ ਨੋਟਿਸ ਲਿਆ ਹੈ। ਡਿਪਟੀ ਮੁੱਖ ਮੰਤਰੀ ਵੱਲੋਂ ਦੋਵੇਂ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਇਸ ਮਾਮਲੇ ਵਿੱਚ ਨਿੱਜੀ ਦਖਲ ਦੇ ਕੇ ਸਖਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

ਮੁਲਜ਼ਮਾਂ ਦੀ ਜਾਇਦਾਦ ਅਟੈਚ ਕਰਨ ਦੇ ਹੁਕਮ

ਰੰਧਾਵਾ ਨੇ ਆਦੇਸ਼ ਦਿੱਤੇ ਕਿ ਨਸ਼ਾ ਵੇਚਣ ਵਾਲਿਆਂ ਦੀ ਜਾਇਦਾਦ ਅਟੈਚ ਕਰਨ ਲਈ ਕਾਨੂੰਨ ਅਨੁਸਾਰ ਕਾਰਵਾਈ ਆਰੰਭੀ ਜਾਵੇ। ਇਸ ਦੇ ਨਾਲ ਹੀ ਨਸ਼ਿਆਂ ਦੇ ਮਾਮਲੇ ਵਿੱਚ ਠੋਸ ਕਾਰਵਾਈ ਨਾ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ ਅਨੁਸ਼ਾਸਨੀ ਕਾਰਵਾਈ ਆਰੰਭਣ ਲਈ ਵੀ ਕਿਹਾ ਹੈ। ਇਹ ਸਾਰੀ ਕਾਰਵਾਈ ਕਰ ਕੇ ਤਿੰਨ ਦਿਨਾਂ ਦੇ ਅੰਦਰ ਰਿਪੋਰਟ ਦੇਣ ਲਈ ਆਖਿਆ ਗਿਆ ਹੈ।

ਨਸ਼ੇ ਖਿਲਾਫ਼ ਕੋਈ ਢਿੱਲ ਬਰਦਾਸ਼ਤ ਨਹੀਂ- ਰੰਧਾਵਾ

ਰੰਧਾਵਾ ਨੇ ਆਖਿਆ ਕਿ ਨਸ਼ਿਆਂ ਦੇ ਮਾਮਲੇ ਵਿੱਚ ਕਾਰਵਾਈ ਕਰਨ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੋਤਾਹੀ ਕਰਨ ਵਾਲੇ ਪੁਲਿਸ ਅਧਿਕਾਰੀ ਨੂੰ ਵੀ ਨਹੀਂ ਬਖ਼ਸ਼ਿਆ ਜਾਵੇਗਾ। ਨਸ਼ਾ ਵੇਚਣ ਵਾਲਿਆਂ ਦੀਆਂ ਪ੍ਰਾਪਰਟੀਆਂ ਅਟੈਚ ਕੀਤੀਆਂ ਜਾਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀ ਜ਼ਿਲਾ ਪੁਲਿਸ ਮੁਖੀਆਂ ਦੀ ਮੀਟਿੰਗ ਵਿੱਚ ਸਖਤ ਹਦਾਇਤਾਂ ਜਾਰੀ ਕਰਦਿਆਂ ਨਸ਼ਿਆਂ ਦੇ ਮਾਮਲੇ ਵਿੱਚ ਜ਼ੀਰੋ ਟਾਲਰੈਂਸ ਅਪਣਾਉਣ ਲਈ ਕਿਹਾ ਗਿਆ ਸੀ।

ਨਿੱਜੀ ਤੌਰ ਤੇ ਧਿਆਨ ਦੇਣ SSPs- ਰੰਧਾਵਾ

ਡਿਪਟੀ ਮੁੱਖ ਮੰਤਰੀ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਪ੍ਰਮੁੱਖ ਸਕੱਤਰ ਗ੍ਰਹਿ ਨੇ ਮੋਗਾ ਤੇ ਫਿਰੋਜ਼ਪੁਰ ਦੇ ਐਸ.ਐਸ.ਪੀਜ਼ ਨੂੰ ਬਾਕਾਇਦਾ ਪੱਤਰ ਜਾਰੀ ਕੀਤੇ ਗਏ ਹਨ। ਪੱਤਰ चे ਦੋਵੇਂ ਐਸ.ਐਸ.ਪੀਜ਼ ਨੂੰ ਕਿਹਾ ਹੈ ਕਿ ਉਹ ਇਨ੍ਹਾਂ ਕੇਸਾਂ ਵਿੱਚ ਨਿੱਜੀ ਤੌਰ ਉਤੇ ਧਿਆਨ ਦੇਣ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕਰਨ। ਇਸ ਤੋਂ ਇਲਾਵਾ ਜਿਨ੍ਹਾਂ ਪੁਲਿਸ ਅਧਿਕਾਰੀਆਂ ਨੇ ਕੋਈ ਠੋਸ ਕਾਰਵਾਈ ਨਹੀਂ ਕੀਤੀ, ਉਨ੍ਹਾਂ ਵਿਰੁੱਧ ਅਨੁਸ਼ਾਸਨੀ ਕਾਰਵਾਈ ਦਾ ਕੇਸ ਤਿਆਰ ਕੇ ਭੇਜਿਆ ਜਾਵੇ। ਸਾਰੀ ਕਾਰਵਾਈ ਤਿੰਨ ਦਿਨਾਂ ਦੇ ਅੰਦਰ ਕੀਤੀ ਜਾਵੇ।

ਕੀ ਹੈ ਨਸ਼ਾ ਵਿਕਰੀ ਦਾ ਪੂਰਾ ਮਾਮਲਾ?

ਦਰਅਸਲ, ਪਿਛਲੇ ਦਿਨੀਂ ਇਹਨਾਂ ਦੋਵੇਂ ਪਿੰਡਾਂ ਦੀ ਵੀਡੀਓ ਵਾਇਰਲ ਹੋਈ ਸੀ। ਵੀਡੀਓ ਮੁਤਾਬਕ, ਮੋਗਾ ਦੇ ਪਿੰਡ ਰੌਲੀ ਵਿੱਚ ਖੁੱਲ੍ਹੇਆਮ ਚਿੱਟਾ ਵਿਕਦਾ ਹੈ। ਪੁਲਿਸ ਨੂੰ ਕਈ ਵਾਰ ਸ਼ਿਕਾਇਤ ਦਿੱਤੀ ਗਈ, ਪਰ ਨਸ਼ਾ ਵਿਕਣਾ ਬੰਦ ਨਹੀਂ ਹੋਇਆ। ਇੱਕ ਸ਼ਖਸ ‘ਤੇ ਪੁਲਿਸ ਨੇ ਕੇਸ ਵੀ ਦਰਜ ਕੀਤਾ, ਪਰ ਉਹ ਜ਼ਮਾਨਤ ‘ਤੇ ਬਾਹਰ ਆ ਕੇ ਮੁੜ ਚਿੱਟਾ ਵੇਚ ਰਿਹਾ ਹੈ।

ਫਿਰੋਜ਼ਪੁਰ ਦੇ ਪਿੰਡ ਵਜੀਦਪੁਰ ਵਿੱਚ ਵੀ ਖੁੱਲ੍ਹੇਆਮ ਚਿੱਟਾ ਵਿਕਣ ਦੀ ਵੀਡੀਓ ਸਾਹਮਣੇ ਆਈ ਹੈ। ਵੀਡੀਓ ਵਿੱਚ ਇਲਜਾਮ ਲਾਇਆ ਗਿਆ ਕਿ ਕਈ ਵਾਰ ਪੁਲਿਸ ਨੂੰ ਸ਼ਿਕਾਇਤ ਕੀਤੀ ਜਾ ਚੁੱਕੀ ਹੈ, ਪਰ ਕੋਈ ਕਾਰਵਾਈ ਨਹੀਂ ਹੋਈ। ਪਿੰਡ ਵਿੱਚ ਨਸ਼ਾ ਵਿਕਣਾ ਵੀ ਬੰਦ ਨਹੀਂ ਹੋਇਆ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments