ਮੋਹਾਲੀ। 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਦੇ ਖਿਲਾਫ਼ ਆਪਣੀ ਘੇਰਾਬੰਦੀ ਤੇਜ਼ ਕਰ ਦਿੱਤੀ ਹੈ। ਕਥਿਤ ਵੈਕਸੀਨ ਅਤੇ ਫਤਿਹ ਕਿੱਟ ਘੁਟਾਲੇ ਨੂੰ ਲੈ ਕੇ ਅਕਾਲੀ ਦਲ ਨੇ ਮੰਗਲਵਾਰ ਨੂੰ ਸਿਸਵਾਂ ‘ਚ CM ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਇਸ ਪ੍ਰਦਰਸ਼ਨ ਦੀ ਅਗਵਾਈ ਖੁਦ ਪਾਰਟੀ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਨੇ ਕੀਤੀ। BSP ਨਾਲ ਗਠਜੋੜ ਹੋਣ ਤੋਂ ਬਾਅਦ ਇਹ ਦੋਵੇਂ ਪਾਰਟੀਆਂ ਦਾ ਪਹਿਲਾ ਵੱਡਾ ਪ੍ਰਦਰਸ਼ਨ ਸੀ। ਇਸ ਪ੍ਰਦਰਸ਼ਨ ਦੌਰਾਨ ਪੰਜਾਬ BSP ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਵੀ ਸੁਖਬੀਰ ਬਾਦਲ ਨਾਲ ਮੰਚ ‘ਤੇ ਨਜ਼ਰ ਆਏ।
ਪ੍ਰਦਰਸ਼ਨਕਾਰੀਆਂ ਨੇ ਸੀਐੱਮ ਰਿਹਾਇਸ਼ ਵੱਲ ਵਧਣ ਦੀ ਕੋਸ਼ਿਸ਼ ਕੀਤੀ, ਤਾਂ ਉਹਨਾਂ ਦੀ ਪੁਲਿਸ ਨਾਲ ਝੜਪ ਹੋ ਗਈ। ਪੁਲਿਸ ਨੇ ਉਹਨਾਂ ਨੂੰ ਰੋਕਣ ਲਈ ਵਾਟਰ ਕੈਨਨ ਦਾ ਇਸਤੇਮਾਲ ਕੀਤਾ।
ਇਸ ਤੋਂ ਬਾਅਦ ਪੁਲਿਸ ਵੱਲੋਂ ਸੁਖਬੀਰ ਬਾਦਲ ਸਣੇ ਕਈ ਪਾਰਟੀਆਂ ਨੂੰ ਹਿਰਾਸਤ ‘ਚ ਲੈ ਕੇ ਥਾਣੇ ਲਿਜਾਇਆ ਗਿਆ। ਹਾਲਾਂਕਿ ਥੋੜ੍ਹੀ ਹੀ ਦੇਰ ਬਾਅਦ ਉਹਨਾਂ ਨੂੰ ਰਿਹਾਅ ਵੀ ਕਰ ਦਿੱਤਾ ਗਿਆ।
ਹੁਣ ਇਹ ਤੂਫਾਨ ਨਹੀਂ ਰੋਕ ਸਕਣਗੇ ਕੈਪਟਨ- ਸੁਖਬੀਰ
ਸੁਖਬੀਰ ਬਾਦਲ ਨੇ ਕਿਹਾ ਕਿ ਕੈਪਟਨ ਆਪਣੀ ਪੂਰੀ ਤਾਕਤ ਲਗਾ ਲੈਣ, ਤਾਂ ਵੀ ਇਸ ਤੂਫਾਨ ਨੂੰ ਰੋਕ ਨਹੀਂ ਸਕਦੇ। ਟੀਕਾਕਰਨ, ਫਤਿਹ ਕਿੱਟ ਤੋਂ ਲੈ ਕੇ SC ਸਕਾਲਰਸ਼ਿਪ ਤੱਕ ਘੁਟਾਲਾ ਹੋ ਰਿਹਾ ਹੈ। ਕਿਸਾਨਾਂ ਦੀਆਂ ਜ਼ਮੀਨਾਂ ਖੋਹੀਆਂ ਜਾ ਰਹੀਆਂ ਹਨ।
— Sukhbir Singh Badal (@officeofssbadal) June 15, 2021
ਸਿਹਤ ਮੰਤਰੀ ਅਸਤੀਫ਼ਾ ਦੇਣ- ਸੁਖਬੀਰ
ਇਸ ਦੌਰਾਨ ਸੁਖਬੀਰ ਬਾਦਲ ਨੇ ਮੰਗ ਕੀਤੀ ਕਿ ਸਿਹਤ ਮੰਤਰੀ ਬਲਬੀਰ ਸਿੱਧੂ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਜਾਂ ਫਿਰ ਉਹਨਾਂ ਨੂੰ ਸੀਐੱਮ ਬਰਖਾਸਤ ਕਰਨ। ਉਹਨਾਂ ਕਿਹਾ ਕਿ ਜਦੋਂ ਤੱਕ ਮੰਤਰੀ ‘ਤੇ ਕਾਰਵਾਈ ਨਹੀਂ ਹੁੰਦੀ, ਉਹ ਚੁੱਪ ਨਹੀਂ ਬੈਠਣਗੇ।