ਚੰਡੀਗੜ੍ਹ। ਦੇਸ਼ ‘ਚ ਲਗਾਤਾਰ ਘੱਟ ਹੁੰਦੇ ਕੋਰੋਨਾ ਦੇ ਮਾਮਲਿਆਂ ਦੇ ਚਲਦੇ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਆਪੋ-ਆਪਣੇ ਪੱਧਰ ‘ਤੇ ਰਿਆਇਤਾਂ ਦਿੱਤੀਆਂ ਜਾ ਰਹੀਆਂ ਹਨ। ਅਜਿਹੇ ‘ਚ ਇੱਕ ਸਵਾਲ ਹਰ ਕਿਸੇ ਦੇ ਜ਼ਹਿਨ ‘ਚ ਹੈ ਕਿ ਸਕੂਲ ਕਦੋਂ ਤੋਂ ਖੁੱਲ੍ਹਣ ਜਾ ਰਹੇ ਹਨ। ਹਾਲਾਂਕਿ ਵਿਦਿਆਰਥੀਆਂ ਦੇ ਮਾਪਿਆਂ ਦੇ ਮਨਾਂ ‘ਚ ਹਾਲੇ ਵੀ ਉਹਨਾਂ ਦੇ ਬੱਚਿਆਂ ਨੂੰ ਸਕੂਲ ਭੇਜਣ ਨੂੰ ਲੈ ਕੇ ਡਰ ਜ਼ਿੰਦਾ ਹੈ।
ਇਸ ਸਭ ਦੇ ਵਿਚਾਲੇ ਹੁਣ ਹਰਿਆਣਾ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਸੂਬੇ ਦੇ ਸਾਰੇ ਸਕੂਲਾਂ ਨੂੰ 9ਵੀਂ ਤੋਂ 12ਵੀਂ ਦੇ ਵਿਦਿਆਰਥੀਆਂ ਲਈ 16 ਜੁਲਾਈ ਨੂੰ ਖੋਲ੍ਹਿਆ ਜਾਵੇਗਾ। ਇਸ ਤੋਂ ਬਾਅਦ ਅਗਲੇ ਹੀ ਹਫ਼ਤੇ ਯਾਨੀ 23 ਜੁਲਾਈ ਤੋਂ ਸਕੂਲਾਂ ਦੇ ਗੇਟ 6ਵੀਂ ਤੋਂ 8ਵੀਂ ਦੇ ਬੱਚਿਆਂ ਲਈ ਵੀ ਖੋਲ੍ਹ ਦਿੱਤੇ ਜਾਣਗੇ।
हरियाणा सरकार ने प्रदेश के सभी स्कूलों को कक्षा 9 से 12 के लिए 16 जुलाई से तथा कक्षा 6 से 8 के लिए 23 जुलाई से खोलने का निर्णय लिया है।
— CMO Haryana (@cmohry) July 9, 2021
ਪੰਜਾਬ ‘ਚ ਹਾਲੇ ਵੀ ਬੰਦ ਰਹਿਣਗੇ ਸਕੂਲ
ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਜਾਰੀ ਰਿਆਇਤਾਂ ਵਿਚਾਲੇ ਇਹ ਫ਼ੈਸਲਾ ਲਿਆ ਗਿਆ ਹੈ ਕਿ ਸੂਬੇ ‘ਚ ਸਕੂਲਾਂ ਨੂੰ ਫਿਲਹਾਲ ਨਹੀਂ ਖੋਲ੍ਹਿਆ ਜਾਵੇਗਾ। ਹਾਲਾਂਕਿ ਕਾਲਜਾਂ ਅਤੇ ਕੋਚਿੰਗ ਸੈਂਟਰਾਂ ਨੂੰ ਖੋਲ੍ਹਣ ਲਈ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਅਧਿਕਾਰ ਦਿੱਤੇ ਗਏ ਹਨ। ਬਸ਼ਰਤੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਕੋਰੋਨਾ ਵੈਕਸੀਨ ਦੀ ਘੱਟੋ-ਘੱਟ ਇੱਕ ਡੋਜ਼ ਲਗਵਾਈ ਹੋਵੇ।