ਅੰਮ੍ਰਿਤਸਰ। ਆਪਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੱਕ ਇਤਿਹਾਸਕ ਫ਼ੈਸਲਾ ਲੈਂਦਿਆਂ ਸਿੱਖ ਕੌਮ ਨੂੰ ਉਸ ਪਾਵਨ ਸਰੂਪ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਜੋ ਆਪਰੇਸ਼ਨ ਬਲੂ ਸਟਾਰ ਦੌਰਾਨ ਫੌਜ ਦੀ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਵਿਖੇ ਪਾਵਨ ਸਰੂਪ ਸੁਸ਼ੋਭਿਤ ਕੀਤੇ ਗਏ ਹਨ।
ਵੀਰਵਾਰ ਨੂੰ SGPC ਵੱਲੋਂ ਇਹ ਪਾਵਨ ਸਰੂਪ ਪੂਰੇ ਮਾਨ-ਸਨਮਾਨ ਨਾਲ ਇਥੇ ਲਿਆਂਦੇ ਗਏ ਹਨ।
ਵੀਰਵਾਰ ਤੇ ਸ਼ੁੱਕਰਵਾਰ ਨੂੰ ਵੱਡੀ ਗਿਣਤੀ ਸੰਗਤ ਨੇ ਜ਼ਖਮੀ ਪਾਵਨ ਸਰੂਪ ਦੇ ਦਰਸ਼ਨ ਕੀਤੇ।
ਸ਼ਨੀਵਾਰ ਦੇਰ ਸ਼ਾਮ ਤੱਕ ਸੰਗਤ ਪਾਵਨ ਸਰੂਪ ਦੇ ਦਰਸ਼ਨ ਕਰ ਸਕਦੀ ਹੈ।
ਇਹ ਪਹਿਲਾ ਅਜਿਹਾ ਮੌਕਾ ਹੈ, ਜਦੋਂ ਆਪਰੇਸ਼ਨ ਬਲੂ ਸਟਾਰ ਦੌਰਾਨ ਜ਼ਖਮੀ ਪਾਵਨ ਸਰੂਪ ਦੇ ਸੰਗਤ ਨੂੰ ਦਰਸ਼ਨ ਕਰਵਾਏ ਜਾ ਰਹੇ ਹਨ।
SGPC ਪ੍ਰਧਾਨ ਬੀਬੀ ਜਗੀਰ ਕੌਰ ਜ਼ਖਮੀ ਪਾਵਨ ਸਰੂਪ ਦੇ ਅੰਗ ਵਿਖਾਉਂਦੇ ਹੋਏ।
ਗੋਲੀ ਲੱਗਣ ਤੋਂ ਬਾਅਦ ਸਰੂਪ ਤੋਂ ਵੱਖ ਹੋਏ ਅੰਗ।
ਬੀਬੀ ਜਗੀਰ ਕੌਰ ਗੋਲੀ ਵਿਖਾਉਂਦੇ ਹੋਏ।
ਆਪਰੇਸ਼ਨ ਬਲੂ ਸਟਾਰ ਵੇਲੇ ਇਹ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ‘ਚ ਸੁਸ਼ੋਭਿਤ ਸਨ।
ਪਾਵਨ ਸਰੂਪ ‘ਚ ਲੱਗੀ ਗੋਲੀ, ਜੋ ਸਰੂਪ ਨੂੰ ਜ਼ਖਮੀ ਕਰਨ ਤੋਂ ਬਾਅਦ ਉਸ ‘ਚ ਫਸ ਗਈ ਸੀ
ਦੱਸਣਯੋਗ ਹੈ ਕਿ ਸੰਗਤ ਨੂੰ ਜ਼ਖਮੀ ਪਾਵਨ ਸਰੂਪ ਦੇ ਦਰਸ਼ਨ ਕਰਵਾਉਣ ਦੇ ਫ਼ੈਸਲੇ ਬਾਰੇ ਜਾਣਕਾਰੀ ਦਿੰਦਿਆਂ SGPC ਪ੍ਰਧਾਨ ਬੀਬੀ ਜਗੀਰ ਕੌਰ ਭਾਵੁਕ ਹੋ ਗਏ ਸਨ। ਉਹਨਾਂ ਕਿਹਾ ਕਿ ਸੰਗਤ ਨੂੰ ਪਾਵਨ ਸਰੂਪ ਦੇ ਦਰਸ਼ਨ ਇਸ ਲਈ ਕਰਵਾਏ ਜਾ ਰਹੇ ਹਨ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਆਪਣੀ ਕੌਮ ’ਤੇ ਹੋਏ ਜ਼ੁਲਮਾਂ ਨੂੰ ਯਾਦ ਰੱਖ ਸਕਣ।