Home Punjab ਭਗਵੰਤ ਮਾਨ ਦੇ ਦਰਬਾਰ ਸਾਹਿਬ ਆਉਣ 'ਤੇ SGPC ਨੂੰ ਇਤਰਾਜ਼..! ਇਥੇ ਪੜ੍ਹੋ...

ਭਗਵੰਤ ਮਾਨ ਦੇ ਦਰਬਾਰ ਸਾਹਿਬ ਆਉਣ ‘ਤੇ SGPC ਨੂੰ ਇਤਰਾਜ਼..! ਇਥੇ ਪੜ੍ਹੋ ਕਿਉੰ..?

ਅੰਮ੍ਰਿਤਸਰ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਲਾਮ-ਲਸ਼ਕਰ ਸਮੇਤ ਆਉਣ ‘ਤੇ SGPC ਨੇ ਇਤਰਾਜ਼ ਜ਼ਾਹਿਰ ਕੀਤਾ ਹੈ। ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰਾਜਸੀ ਆਗੂਆਂ ਨੂੰ ਗੁਰੂ ਘਰ ਨਿਮਾਣੇ ਸਿੱਖ ਵਜੋਂ ਮੱਥਾ ਟੇਕਣ ਲਈ ਆਉਣਾ ਚਾਹੀਦਾ ਹੈ, ਨਾ ਕਿ ਤਾਨਾਸ਼ਾਹੀ ਢੰਗ ਨਾਲ।

ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੌਰਾਨ ਪ੍ਰਸ਼ਾਸਨ ਵੱਲੋਂ ਸੰਗਤ ਨੂੰ ਪ੍ਰੇਸ਼ਾਨ ਕਰਨਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਮਾਨ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਣ ਸਮੇਂ ਰਸਤਿਆਂ ਵਿਚ ਅਤੇ ਪਲਾਜ਼ਾ ਵਿਖੇ ਸੰਗਤ ਨੂੰ ਲੰਮਾਂ ਸਮਾਂ ਰੋਕਿਆ ਜਾਣਾ ਠੀਕ ਨਹੀਂ ਹੈ।

Image

ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾਂ ਪ੍ਰਕਾਸ਼ ਪੁਰਬ ਸੰਗਤ ਲਈ ਅਹਿਮ ਦਿਹਾੜਾ ਹੁੰਦਾ ਹੈ, ਜਿਸ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਪੁੱਜ ਕੇ ਸੰਗਤ ਆਪਣੀ ਸ਼ਰਧਾ ਅਰਪਤ ਕਰਦੀ ਹੈ। ਮੁੱਖ ਮੰਤਰੀ ਦਾ ਇਸ ਦੌਰਾਨ ਸ਼ਰਧਾ ਪ੍ਰਗਟਾਉਣਾ ਚੰਗੀ ਗੱਲ ਹੈ, ਪਰ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਨਾਲ ਕੀਤਾ ਗਿਆ ਵਿਹਾਰ ਉਨ੍ਹਾਂ ਦੀ ਸ਼ਰਧਾ ਨੂੰ ਠੇਸ ਪਹੁੰਚਾਉਣ ਵਾਲਾ ਹੈ।

ਉਨ੍ਹਾਂ ਆਖਿਆ ਕਿ ਇਸ ਤੋਂ ਪਹਿਲਾਂ ਸੁਲਤਾਨਪੁਰ ਲੋਧੀ ਵਿਖੇ ਵੀ ਅਜਿਹਾ ਹੀ ਹੋਇਆ ਸੀ, ਜਿਸ ਨੂੰ ਦੇਖਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਫੈਸਲਾ ਕਰਕੇ ਰਾਜਸੀ ਆਗੂਆਂ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਗੁਰੂ ਘਰਾਂ ਵਿਚ ਨਤਮਸਤਕ ਹੋਣ ਮੌਕੇ ਸੰਗਤ ਲਈ ਪ੍ਰੇਸ਼ਾਨੀ ਦਾ ਸਬੱਬ ਨਾ ਬਣਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਨੂੰ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਰਕਤਾਂ ਨਹੀਂ ਕਰਨੀਆਂ ਚਾਹੀਦੀਆਂ।

SGPC ਵੱਲੋੰ CM ਦੀ ਇਸ ਫੇਰੀ ‘ਤੇ ਇਤਰਾਜ਼ ਜ਼ਾਹਰ ਕਰਦਿਆੰ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਪੋਸਟ ਕੀਤੀ ਗਈ ਹੈ। (ਵੀਡੀਓ ਇਥੇ ਵੇਖੋ)

RELATED ARTICLES

LEAVE A REPLY

Please enter your comment!
Please enter your name here

Most Popular

Recent Comments