Home Punjab ਹਰਿਆਣਾ ਦੇ ਗੁਰਦੁਆਰਿਆਂ 'ਤੇ ਹੱਕ ਛੱਡਣ ਨੂੰ ਤਿਆਰ ਨਹੀੰ SGPC...ਮੁੜ ਸੁਪਰੀਮ ਕੋਰਟ...

ਹਰਿਆਣਾ ਦੇ ਗੁਰਦੁਆਰਿਆਂ ‘ਤੇ ਹੱਕ ਛੱਡਣ ਨੂੰ ਤਿਆਰ ਨਹੀੰ SGPC…ਮੁੜ ਸੁਪਰੀਮ ਕੋਰਟ ਜਾਣ ਦਾ ਕੀਤਾ ਐਲਾਨ

September 20, 2022
(Amritsar)

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਕਟ 2014 ਦੀ ਮਾਨਤਾ ਨੂੰ ਬਰਕਰਾਰ ਰੱਖਿਆ। ਜਸਟਿਸ ਹੇਮੰਤ ਗੁਪਤਾ ਦੀ ਅਗਵਾਈ ਵਾਲੀ ਬੈੰਚ ਨੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀ SGPC ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਯਾਨੀ ਹੁਣ ਹਰਿਆਣਾ ਦੇ ਸਾਰੇ ਗੁਰਦੁਆਰਿਆੰ ਦੇ ਪ੍ਰਬੰਧਨ ਦਾ ਜ਼ਿੰਮਾ HSGPC ਕੋਲ ਹੋਵੇਗਾ। ਫਿਲਹਾਲ ਹਰਿਆਣਾ ਦੇ 52 ਗੁਰਦੁਆਰਿਆੰ ਵਿੱਚੋੰ 48 ਗੁਰਦੁਆਰੇ SGPC ਅਤੇ 4 ਗੁਰਦੁਆਰੇ HSGPC ਦੇ ਕੋਲ ਸਨ।

ਰਿਵਿਊ ਪਟੀਸ਼ਨ ਦਾਖਲ ਕਰੇਗੀ SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ’ਤੇ ਰੀਵਿਊ ਪਟੀਸ਼ਨ ਪਾਉਣ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਹਰਿਆਣਾ ਕਮੇਟੀ ਨੂੰ ਸੁਪਰੀਮ ਕੋਰਟ ਵੱਲੋਂ ਮਾਨਤਾ ਦੇਣ ਦੇ ਮਾਮਲੇ ਵਿਚ ਰੀਵਿਊ ਪਟੀਸ਼ਨ ਪਾਉਣ ’ਤੇ ਸਹਿਮਤੀ ਬਣੀ ਹੈ, ਜਿਸ ਸਬੰਧ ਵਿਚ ਕਾਰਵਾਈ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਦਿੱਲੀ ਰਵਾਨਾ ਹੋ ਗਏ ਹਨ। ਉਨ੍ਹਾਂ ਆਖਿਆ ਕਿ ਭਾਵੇਂ ਅਜੇ ਸ਼੍ਰੋਮਣੀ ਕਮੇਟੀ ਨੂੰ ਸੁਪਰੀਮ ਕੋਰਟ ਦੇ ਫੈਸਲੇ ਦੀ ਕਾਪੀ ਪ੍ਰਾਪਤ ਨਹੀਂ ਹੋਈ, ਪਰ ਫਿਰ ਵੀ ਸੀਨੀਅਰ ਵਕੀਲਾਂ ਨਾਲ ਰਾਏ ਮਸ਼ਵਰਾ ਕਰਨ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ।

SGPC ਦੇ ਨਿਸ਼ਾਨੇ ‘ਤੇ ਸਾਬਕਾ CM ਹੁੱਡਾ

ਹਰਿਆਣਾ ਸਰਕਾਰ ਵੱਲੋੰ ਇਹ ਐਕਟ 2014 ਵਿੱਚ ਲਿਆੰਦਾ ਗਿਆ ਸੀ। ਉਸ ਵਕਤ ਹਰਿਆਣਾ ਵਿੱਚ ਭੁਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਾਲੀ ਹੁੱਡਾ ਸਰਕਾਰ ਸੀ। ਲਿਹਾਜ਼ਾ ਹੁਣ SGPC ਦੇ ਨਿਸ਼ਾਨੇ ‘ਤੇ ਸਭ ਤੋੰ ਵੱਧ ਹੁੱਡਾ ਹਨ। SGPC ਪ੍ਰਧਾਨ ਧਾਮੀ ਨੇ ਕਿਹਾ ਕਿ ਹੁੱਡਾ ਨੇ ਸਿੱਖਾੰ ਨੂੰ ਵੰਡਣ ਲਈ ਇਹ ਚਾਲ ਚਲੀ ਸੀ।

ਧਾਮੀ ਨੇ ਕਿਹਾ ਕਿ ਕਾਂਗਰਸ ਦਾ ਤਤਕਾਲੀ ਮੁੱਖ ਮੰਤਰੀ ਤਾਂ ਸਿੱਖਾਂ ਦਾ ਕਤਲੇਆਮ ਕਰਨ ਵਾਲੀ ਕਾਂਗਰਸ ਜਮਾਤ ਦਾ ਅੰਗ ਸੀ, ਪਰ ਦੁੱਖ ਦੀ ਗੱਲ ਹੈ ਕਿ ਬੀਜੇਪੀ ਦੀ ਮੌਜੂਦਾ ਸਰਕਾਰ ਵੀ ਉਸ ਦੇ ਨਕਸ਼ੇ ਕਦਮਾਂ ’ਤੇ ਚੱਲ ਕੇ ਸਿੱਖਾਂ ਦੀ ਸਰਵਉੱਚ ਸੰਸਥਾ ਨੂੰ ਤੋੜਨ ਵਿਚ ਭਾਗੀ ਬਣੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਨੂੰ ਤੋੜਨ ਅਤੇ ਸਿੱਖ ਸ਼ਕਤੀ ਨੂੰ ਵੰਡਣ ਦੀ ਰਾਜਨੀਤੀ ਠੀਕ ਨਹੀਂ ਹੈ ਅਤੇ ਸਰਕਾਰਾਂ ਨੂੰ ਸਿੱਖ ਮਸਲਿਆਂ ਵਿਚ ਦਖ਼ਲ ਨਹੀਂ ਦੇਣਾ ਚਾਹੀਦਾ।

ਅਕਾਲ ਤਖਤ ਦੇ ਜਥੇਦਾਰ ਨੇ ਦਸਿਆ ਭੁਗੋਲਿਕ ਕਤਲ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 1947 ਤੋਂ ਬਾਅਦ ਇਕ ਵਾਰ ਫਿਰ ਭੁਗੋਲਿਕ ਕਤਲ ਹੋਇਆ ਹੈ। ਭਾਰਤੀ ਪਾਰਲੀਮੈਂਟ ਨੂੰ ਅਖੰਡ ਤੇ ਮਜਬੂਤ ਰੱਖਣ ਦਾ ਸੰਕਲਪ ਲੈਣ ਵਾਲੇ ਭਾਰਤੀ ਹੁਕਮਰਾਨਾਂ ਨੇ ਕੁਝ ਸਿੱਖ ਚੇਹਰਿਆਂ ਨੂੰ ਵਰਤ ਕੇ ਤੇ ਕਨੂੰਨ ਦੀ ਆੜ ਵਿਚ ਆਖਿਰ ਸਿੱਖ ਪਾਰਲੀਮੈਂਟ ਨੂੰ ਖੰਡਿਤ ਕਰ ਹੀ ਦਿੱਤਾ।ਇਸ ਦਾ ਅਹਿਸਾਸ ਸਾਨੂੰ ਕਾਫੀ ਸਮੇਂ ਬਾਅਦ ਹੋਵੇਗਾ। ਕਾਸ਼! ਸੁਤੰਤਰ ਰਾਜ ਪ੍ਰਬੰਧ ਲਈ ਵੀ ਸਿੱਖ ਭਾਵਨਵਾਂ ਦਾ ਸਤਿਕਾਰ ਹੋਵੇ।

ਸੁਖਬੀਰ ਸਿੰਘ ਬਾਦਲ ਨੇ ਵੀ ਚੁੱਕੇ ਸਵਾਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ  ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਐਕਟ 2014 ਨੁੰ ਮਾਨਤਾ ਦੇਣ ਦੇ ਫੈਸਲੇ ਨੁੰ ਪੰਥ ’ਤੇ ਹਮਲਾ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਦੁਨੀਆਂ ਭਰ ਦੇ ਸਿੱਖਾਂ ਵਿਚ ਰੋਸ ਦੀ ਭਾਵਨਾ ਹੈ।ਸੁਖਬੀਰ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ, ਜੋ ਕਿ ਅੰਤਰ ਰਾਜੀ ਸੰਸਥਾ ਹੈ, ਨੂੰ ਇਕ ਸੂਬਾਈ ਕਾਨੁੰਨ ਦੇ ਆਧਾਰ ’ਤੇ ਵੰਡਿਆ ਜਾ ਰਿਹਾ ਹੈ ਹਾਲਾਂਕਿ ਇਸ ਮਾਮਲੇ ’ਤੇ ਕਾਨੁੰਨ ਬਣਾਉਣ ਦੀ ਤਾਕਤ ਸਿਰਫ ਕੇਂਦਰ ਦੇ ਹੱਥ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦਹਾਕਿਆਂ ਤੋਂ ਅਕਾਲੀ ਦਲ ਦੇ ਨਾਲ ਨਾਲ ਸਿੱਖ ਸੰਸਥਾਵਾਂ ਨੁੰ ਕਮਜ਼ੋਰ ਕਰਨ ’ਤੇ ਲੱਗੀ ਹੈ ਤੇ 2014 ਦੇ ਐਕਟ ਰਾਹੀਂ ਹਰਿਆਣਾ ਵਿਚ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸੰਭਾਲਣ ਲਈ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦਾ ਗਠਨ ਕਰਨਾ ਇਸ ਰਣਨੀਤੀ ਦਾ ਹਿੱਸਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਕੇਸ ਵਿਚ ਸੁਪਰੀਮ ਕੋਰਟ ਵਿਚ ਸ਼੍ਰੋਮਣੀ ਕਮੇਟੀ ਦੇ ਉਲਟ ਸਟੈਂਡ ਲਿਆ। ਉਹਨਾਂ ਕਿਹਾ ਕਿ ਤਾਬੂਤ ਵਿਚ ਆਖਰੀ ਕਿੱਲ ਗੱਡਣ ਦਾ ਕੰਮ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਜਿਹਨਾਂ ਦੇ ਐਡਵੋਕੇਟ ਜਨਰਲ ਨੇ ਅਦਾਲਤ ਵਿਚ ਕੇਸ ਵਿਚ ਸ਼੍ਰੋਮਣੀ ਕਮੇਟੀ ਦੇ ਖਿਲਾਫ ਲਿਖਤੀ ਹਲਫਨਾਮਾ ਦਾਇਰ ਕੀਤਾ।

ਹਰਿਆਣਾ ‘ਚ ਤਾਕਤਵਰ ਹੋਵੇਗੀ HSGPC

ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਹਰਿਆਣਾ ਵਿੱਚ ਹੁਣ ਸਾਰੇ ਗੁਰਦੁਆਰਿਆੰ ਦਾ ਪ੍ਰਬੰਧਨ HSGPC ਕੋਲ ਹੋਵੇਗਾ। ਫਿਲਹਾਲ ਬਲਜੀਤ ਸਿੰਘ ਦਾਦੂਵਾਲ ਕਮੇਟੀ ਦੇ ਪ੍ਰਧਾਨ ਹਨ, ਜੋ ਬਾਦਲ ਪਰਿਵਾਰ ਦੇ ਕੱਟੜ ਵਿਰੋਧੀ ਹਨ। ਸੁਪਰੀਮ ਕੋਰਟ ਦੇ ਫ਼ੈਸਲੇ ਤੋੰ ਬਾਅਦ ਦਾਦੂਵਾਲ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਹਰਿਆਣਾ ਅਤੇ ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ, ਜੋ ਹਰਿਆਣਾ ਕਮੇਟੀ ਦੇ ਹੱਕ ਚ ਅਰਦਾਸਾਂ ਕਰ ਰਹੀਆਂ ਸਨ, ਸਾਰੇ ਅਹੁਦੇਦਾਰ ਮੈਂਬਰ ਸਾਹਿਬਾਨ, ਸਾਰੀਆਂ ਸੰਗਤਾਂ ਨੂੰ ਲੱਖ ਲੱਖ ਮੁਬਾਰਕਾਂ। ਮਾਣਯੋਗ ਸੁਪਰੀਮ ਕੋਰਟ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਿੱਟ ਖਾਰਜ ਕਰਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੱਕ ਵਿਚ ਦਿੱਤਾ ਫ਼ੈਸਲਾ।

CM ਮਨੋਹਰ ਲਾਲ ਨੇ ਕੀਤਾ ਸਵਾਗਤ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। ਮੁੱਖ ਮੰਤਰੀ ਦਫ਼ਤਰ ਵੱਲੋੰ ਕੀਤੇ ਟਵੀਟ ਵਿੱਚ ਲਿਖਿਆ ਗਿਆ, “ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਹਰਿਆਣਾ ਵਿੱਚ ਗੁਰਦੁਆਰਿਆੰ ਦੇ ਪ੍ਰਬੰਧਨ ਲਈ ਬਣਾਏ ਗਏ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਨ ਕਾਨੂੰਨ ਨੂੰ ਸੰਵਿਧਾਨਕ ਕਰਾਰ ਦੇਣ ‘ਤੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਹਰਿਆਣਾ ਦੀ ਪੂਰੀ ਸਿੱਖ ਸੰਗਤ ਨੂੰ ਵਧਾਈ ਦਿੱਤੀ ਹੈ।”

ਬੀਜੇਪੀ ਆਗੂ ਮਨਜਿੰਦਰ ਸਿੰਘ ਿਸਰਸਾ ਨੇ ਵੀ ਫ਼ੈਸਲੇ ਦਾ ਸਵਾਗਤ ਕੀਤਾ ਅਤੇ ਟਵਿਟਰ ‘ਤੇ ਲਿਖਿਆ, “ਹਰਿਆਣਾ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜੰਗ ਜਿੱਤਣ ‘ਤੇ ਹਰਿਆਣਾ ਦੇ ਸਿੱਖਾੰ ਨੂੰ ਵਧਾਈ ਦਿੰਦਾ ਹਾੰ। ਸਾਰੀਆੰ ਗੁਰਦੁਆਰਾ ਪ੍ਰਬੰਧਕ ਕਮੇਟੀਆੰ SGPC ਨੂੰ ਮੰਨਦੀਆੰ ਹਨ, ਪਰ ਹਰਿਆਣਾ ਲਈ ਇੱਕ ਅਜ਼ਾਦ ਕਮੇਟੀ ਨਿਸ਼ਚਿਤ ਤੌਰ ‘ਤੇ ਸੂਬੇ ਦੇ ਸਿੱਖਾੰ ਨੂੰ ਤਾਕਤ ਦੇਵੇਗੀ।”

RELATED ARTICLES

LEAVE A REPLY

Please enter your comment!
Please enter your name here

Most Popular

Recent Comments