Home CRIME ਬਠਿੰਡਾ ਚ SHO ਅਤੇ ASI ਗ੍ਰਿਫ਼ਤਾਰ...ਜਾਣੋ ਕੀ ਹੈ ਪੂਰਾ ਮਾਮਲਾ

ਬਠਿੰਡਾ ਚ SHO ਅਤੇ ASI ਗ੍ਰਿਫ਼ਤਾਰ…ਜਾਣੋ ਕੀ ਹੈ ਪੂਰਾ ਮਾਮਲਾ

ਚਂਡੀਗੜ੍ਹ 9 ਨਵੰਬਰ

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਬਠਿੰਡਾ ਦੇ ਥਾਣਾ ਨੇਹੀਆ ਵਾਲਾ ਦੇ SHO ਬਲਕੌਰ ਸਿੰਘ ਅਤੇ ASI ਪਰਮਜੀਤ ਸਿੰਘ ਨੂੰ 50,000 ਰੂਪਏ ਬਤੌਰ ਰਿਸ਼ਵਤ ਲੈਂਦਿਆ ਰੰਗੇ ਹੱਥੀ ਗ੍ਰਿਫਤਾਰ ਕੀਤਾ ਹੈ।ਵਿਜੀਲੈਂਸ ਬਿਉਰੋ ਨੇ ਦੱਸਿਆ ਕਿ SHO ਅਤੇ ASI ਨੂੰ ਰਾਮ ਲਾਲ ਵਾਸੀ ਪਿੰਡ ਮਹਿਮਾ ਸਰਕਾਰੀ ਜਿਲ੍ਹਾ ਬਠਿੰਡਾ, ਜੋ ਕਿ ਪ੍ਰਾਪਰਟੀ ਡੀਲਰ ਦਾ ਕੰਮ ਕਰਦਾ ਹੈ, ਦੀ ਸ਼ਿਕਾਇਤ ਤੇ ਗ੍ਰਿਫਤਾਰ ਕੀਤਾ ਹੈ।

ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਤੇ ਗੁਰਤੇਜ ਸਿੰਘ ਵਾਸੀ ਕੋਠੇ ਫੂਲਾ ਸਿੰਘ ਵਾਲੇ ਜਿਲ੍ਹਾ ਬਠਿੰਡਾ ਨੇ ਹਰਚਰਨ ਸਿੰਘ ਉਰਫ ਲੀਲਾ ਵਾਸੀ ਦਸ਼ਮੇਸ਼ ਨਗਰ ਗੋਨਿਆਣਾ ਪਾਸੋਂ ਕਰੀਬ ਇੱਕ ਸਾਲ ਪਹਿਲਾਂ 30,00,000 ਰੁਪਏ ਨਕਦ ਉਧਾਰ ਵਿਆਜ ਉਪਰ ਲਏ ਸਨ।ਇਹਨਾ ਵੱਲੋਂ ਸਮੇਂ ਸਿਰ ਪੈਸੇ ਵਾਪਸ ਨਾ ਕਰਨ ਕਰਕੇ ਹਰਚਰਨ ਸਿੰਘ ਨੇ ਸ਼ਿਕਾਇਤਕਰਤਾ ਰਾਮ ਲਾਲ ਅਤੇ ਗੁਰਤੇਜ ਸਿੰਘ ਨੂੰ ਥਾਣਾ ਨੇਹੀਆ ਵਾਲਾ ਵਿਖੇ ਮਿਤੀ 04.11.2022 ਨੂੰ ਫੜਾ ਦਿੱਤਾ ਸੀ ਜਿਸਤੇ ਅਗਲੇ ਦਿਨ ਐਸ.ਐਚ.ਓ ਬਲਕੌਰ ਸਿੰਘ ਅਤੇ ਏ.ਐਸ.ਆਈ ਪਰਮਜੀਤ ਸਿੰਘ ਵੱਲੋਂ ਉਹਨਾ ਦਾ ਦੂਸਰੀ ਧਿਰ ਨਾਲ ਥਾਣੇ ਵਿਖੇ ਜੁਬਾਨੀ ਰਾਜੀਨਾਮਾ ਕਰਵਾ ਦਿੱਤਾ ਸੀ।

ਦੋਹਾਂ ਪੁਲਿਸ ਮੁਲਾਜਮਾਂ ਨੇ ਇਹਨਾ ਦੋਹਾਂ ਖਿਲਾਫ ਮੁਕੱਦਮਾ ਨਾ ਦਰਜ ਕਰਨ ਤੇ ਰਾਜੀਨਾਮਾ ਕਰਵਾਉਣ ਦੇ ਸਬੰਧ ਵਿੱਚ ਸ਼ਿਕਾਇਤਕਰਤਾ ਰਾਮ ਲਾਲ ਪਾਸੋਂ 3,00,000 ਰੁਪਏ ਬਤੌਰ ਰਿਸ਼ਵਤ ਦੀ ਮੰਗ ਕੀਤੀ ਸੀ।

ਇਸ ਸਬੰਧੀ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ਼ ਦੀ ਟੀਮ ਨੇ ਉਕਤ ਦੋਸ਼ੀਆਂ ਐਸ.ਐਚ.ਓ ਬਲਕੌਰ ਸਿੰਘ ਅਤੇ ਏ.ਐਸ.ਆਈ ਪਰਮਜੀਤ ਸਿੰਘ ਥਾਣਾ ਨੇਹੀਆ ਵਾਲਾ ਜਿਲ੍ਹਾ ਬਠਿੰਡਾ ਨੂੰ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ 50,000 ਰੁਪਏ ਰਿਸ਼ਵਤ ਦੀ ਪਹਿਲੀ ਰਾਸ਼ੀ ਵਜੋਂ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਇੳ ਸਬੰਧ ਵਿੱਚ ਉਕਤ ਦੋਹਾਂ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿੳਰੋ ਰੇਂਜ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments