Home Punjab ਬੀੜੀ ਦੇ ਬੰਡਲਾਂ 'ਤੇ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ, ਸਿੱਖਾਂ ਨੇ...

ਬੀੜੀ ਦੇ ਬੰਡਲਾਂ ‘ਤੇ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ, ਸਿੱਖਾਂ ਨੇ ਮੰਗੀ ਕਾਰਵਾਈ

ਬਿਓਰੋ। ਤਮਿਲਨਾਡੂ ਤੋਂ ਇੱਕ ਅਜਿਹਾ ਮਾਮਲਾ ਸਾਹਂਮਣੇ ਆਇਆ ਹੈ, ਜਿਸਨੇ ਇੱਕ ਵਾਰ ਫਿਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੰਮ ਕੀਤਾ ਹੈ। ਇਥੇ ਇੱਕ ਬੀੜੀ ਫੈਕਟਰੀ ‘ਚ ਬੀੜੀ ਦੇ ਬੰਡਲਾਂ ਉੱਪਰ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਤਸਵੀਰ ਛਾਪੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਲੈ ਕੇ ਸਿੱਖ ਜਗਤ ‘ਚ ਰੋਸ ਵੇਖਣ ਨੂੰ ਮਿਲ ਰਿਹਾ ਹੈ।

DSGMC ਨੇ ਕੀਤੀ ਨਿਖੇਧੀ

DSGMC ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਵੀ ਇਸ ਮਾਮਲੇ ਦਾ ਸਖਤ ਨੋਟਿਸ ਲੈਂਦਿਆਂ ਇਸ ਨੂੰ ਸ਼ਰਮਨਾਕ ਅਤੇ ਸਿੱਖੀ ਸਿਧਾਂਤਾਂ ਦੇ ਖਿਲਾਫ਼ ਦੱਸਿਆ ਹੈ। ਉਹਨਾਂ ਨੇ ਬੀੜੀ ਦੇ ਪੈਕਟਾਂ ਤੋਂ ਤੁਰੰਤ ਤਸਵੀਰ ਹਟਾਏ ਜਾਣ ਦੀ ਮੰਗ ਕੀਤੀ ਅਤੇ ਇਸਦੀ ਪੈਕਿੰਗ ਬਦਲੇ ਜਾਣ ਦਾ ਆਦੇਸ਼ ਦੇਣ ਲਈ ਵੀ ਤਮਿਲਨਾਡੂ ਸਰਕਾਰ ਨੂੰ ਕਿਹਾ ਹੈ।

ਜਾਣਬੁੱਝ ਕੇ ਕੀਤੀ ਗਈ ਸ਼ਰਾਰਤ- SGPC

ਮਾਮਲਾ ਸਾਹਮਣੇ ਆਉਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਨੇ ਕਾਰਵਾਈ ਦੀ ਮੰਗ ਕੀਤੀ ਹੈ। SGPC ਨੇ ਗੁਰੂਤਾਜ ਨਾਮੀ ਇਸ ਫੈਕਟਰੀ ਨੂੰ ਪੱਤਰ ਲਿਖ ਕੇ ਬੀੜੀ ਦੇ ਪੈਕਟਾਂ ਤੋਂ ਗੁਰੂ ਸਾਹਿਬ ਦੀ ਤਸਵੀਰ ਤੁਰੰਤ ਹਟਾਏ ਜਾਣ ਦੀ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਿਆਨ ਜਾਰੀ ਕਰ ਕਿਹਾ, “ਇਹ ਕਿਸੇ ਸ਼ਰਾਰਤੀ ਦਿਮਾਗ ਦੀ ਸੋਚੀ-ਸਮਝੀ ਚਾਲ ਹੈ। ਇਸ ਤਰ੍ਹਾਂ ਦੇ ਕੰਮ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਜਾਣਬੁੱਝ ਕੇ ਠੇਸ ਪਹੁੰਚਾਈ ਜਾਂਦੀ ਹੈ।” ਉਹਨਾਂ ਕਿਹਾ ਕਿ ਇਸ ਮਾਮਲੇ ‘ਚ ਸਖਤੀ ਨਾਲ ਪੁੱਛਗਿੱਛ ਕਰਕੇ ਸੱਚਾਈ ਸਾਹਮਣੇ ਲਿਆਉਣ ਦੀ ਕੋਸ਼ਿਸ਼ ਹੋਣੀ ਚਾਹੀਦੀ ਹੈ।

SGPC ਬਿਹਾਰ ਲਵੇਗੀ ਲੀਗਲ ਐਕਸ਼ਨ

SGPC ਬਿਹਾਰ ਵੱਲੋਂ ਟਵੀਟ ਕਰਦਿਆਂ ਕਿਹਾ ਗਿਆ ਹੈ ਕਿ ਕਮੇਟੀ ਇਸ ਮਾਮਲੇ ‘ਚ ਲੀਗਲ ਐਕਸ਼ਨ ਲੈਣ ਜਾ ਰਹੀ ਹੈ। ਕਮੇਟੀ ਨੇ ਦਾਅਵਾ ਕੀਤਾ ਕਿ ਗ੍ਰੇਟਰ ਚੇਨੰਈ ਦੇ ਕਾਰਪੋਰੇਸ਼ਨ ਕਮਿਸ਼ਨਰ ਜੀ.ਐੱਸ. ਬੇਦੀ ਨੇ ਮਾਮਲੇ ‘ਚ ਸਖਤ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments