ਚੰਡੀਗੜ੍ਹ। ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ SIT ਨੇ ਹੁਣ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਲਬ ਕੀਤਾ ਹੈ। ਸਾਬਕਾ ਸੀਐੱਮ ਤੋਂ 16 ਜੂਨ ਬੁੱਧਵਾਰ ਨੂੰ ਮੋਹਾਲੀ ਵਿਖੇ ਪੁੱਛਗਿੱਛ ਕੀਤੀ ਜਾਵੇਗੀ। ਬਾਦਲ ਨੂੰ ਮੋਹਾਲੀ ਦੇ ਫੇਜ਼-8 ‘ਚ ਪਾਵਰ ਕਾਰਪੋਰੇਸ਼ਨ ਦੇ ਰੈਸਟ ਹਾਊਸ ‘ਚ ਸਵੇਰੇ ਸਾਢੇ 10 ਵਜੇ ਪੇਸ਼ ਹੋਣ ਲਈ ਕਿਹਾ ਗਿਆ ਹੈ।
ਹੁਣ ਤੱਕ ਕਈਆਂ ਤੋਂ ਪੁੱਛਗਿੱਛ
ਦੱਸਣਯੋਗ ਹੈ ਕਿ ਐੱਲ.ਕੇ. ਯਾਦਵ ਦੀ ਅਗਵਾਈ ਵਾਲੀ ਇਹ SIT ਹੁਣ ਤੱਕ ਕਈ ਤਤਕਾਲੀ ਪੁਲਿਸ ਅਧਿਕਾਰੀਆਂ ਤੋਂ ਪੁੱਛਗਿੱਛ ਕਰ ਚੁੱਕੀ ਹੈ, ਜਿਹਨਾਂ ‘ਚ ਤਤਕਾਲੀ DGP ਸੁਮੇਧ ਸੈਣੀ ਵੀ ਸ਼ਾਮਲ ਹਨ।
ਇਹ ਵੀ ਪੜ੍ਹੋ:- ਡੇਰਾ ਪ੍ਰੇਮੀਆਂ ਨੇ ਹੀ ਕੀਤੀ ਸੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, SIT ਦੀ ਰਿਪੋਰਟ ‘ਚ ਵੱਡਾ ਖੁਲਾਸਾ
HC ਦੇ ਆਦੇਸ਼ਾਂ ‘ਤੇ ਹੋਇਆ ਸੀ ਨਵੀਂ SIT ਦਾ ਗਠਨ
ਕਾਬਿਲੇਗੌਰ ਹੈ ਕਿ ਕੋਟਕਪੂਰਾ ਫਾਇਰਿੰਗ ਕੇਸ ਦੀ ਜਾਂਚ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ SIT ਕਰ ਰਹੀ ਸੀ, ਪਰ ਪੰਜਾਬ-ਹਰਿਆਣਾ ਹਾਈਕੋਰਟ ਨੇ ਉਹਨਾਂ ਦੀ ਜਾਂਚ ਨੂੰ ਸਿਆਸਤ ਅਤੇ ਪੱਖਪਾਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਜਾਂਚ ਰੱਦ ਕਰ ਦਿੱਤੀ ਸੀ। ਇਸ ਤੋਂ ਬਾਅਦ ਹਾਈਕੋਰਟ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਵੱਲੋਂ ADGP ਐੱਲ.ਕੇ. ਯਾਦਵ ਦੀ ਅਗਵਾਈ ‘ਚ ਨਵੀਂ SIT ਦਾ ਗਠਨ ਕੀਤਾ ਗਿਆ ਸੀ। ਇਸ SIT ਨੂੰ ਵੱਧ ਤੋਂ ਵੱਧ 6 ਮਹੀਨਿਆਂ ਅੰਦਰ ਆਪਣੀ ਜਾਂਚ ਮੁਕੰਮਲ ਕਰਨੀ ਹੋਵੇਗੀ।