ਕੋਰੋਨਾ ਕਾਰਨ ਪਿਛਲੇ ਸਾਲ ਸ੍ਰੀ ਹੇਮਕੁੰਡ ਸਾਹਿਬ ਦੀ ਯਾਤਰਾ ਤੋਂ ਵਾਂਝੇ ਰਹੀ ਸਿੱਖ ਸੰਗਤ ਲਈ ਇੱਕ ਖੁਸ਼ਖਬਰੀ ਹੈ। ਇਸ ਵਾਰ ਹੇਮਕੁੰਡ ਸਾਹਿਬ ਦੀ ਯਾਤਰਾ ਨਿਰਧਾਰਤ ਸਮੇਂ ਤੋਂ ਪਹਿਲਾਂ ਸ਼ੁਰੂ ਹੋਣ ਜਾ ਰਹੀ ਹੈ। 10 ਮਈ ਨੂੰ ਹੇਮਕੁੰਡ ਸਾਹਿਬ ਦੇ ਕਿਵਾੜ ਖੁੱਲ੍ਹਣ ਜਾ ਰਹੇ ਹਨ। ਪਹਿਲਾਂ ਇਹ ਯਾਤਰਾ 1 ਜੂਨ ਤੋਂ ਸ਼ੁਰੂ ਹੋਣੀ ਸੀ, ਪਰ ਸੀਐੱਮ ਤੀਰਥ ਸਿੰਘ ਰਾਵਤ ਨਾਲ ਮੁਲਾਕਾਤ ਤੋਂ ਬਾਅਦ ਹੇਮਕੁੰਡ ਸਾਹਿਬ ਮੈਨੇਜਮੈਂਟ ਟਰੱਸਟ ਵੱਲੋਂ ਇਹ ਫ਼ੈਸਲਾ ਲਿਆ ਗਿਆ ਹੈ।
ਕਾਬਿਲੇਗੌਰ ਹੈ ਕਿ ਪਿਛਲੇ ਸਾਲ ਕੋਰੋਨਾ ਦੇ ਚਲਦੇ ਹੇਮਕੁੰਡ ਸਾਹਿਬ ਦੀ ਯਾਤਰਾ ਬੰਦ ਰਹੀ ਸੀ, ਜਿਸ ਨੂੰ ਲੈ ਕੇ ਸਿੱਖ ਸੰਗਤ ‘ਚ ਨਿਰਾਸ਼ਾ ਸੀ। ਪਰ ਇਸ ਵਾਰ ਯਾਤਰਾ ਸਮੇਂ ਤੋਂ ਪਹਿਲਾਂ ਸ਼ੁਰੂ ਹੋਣ ਨਾਲ ਉਹਨਾਂ ਦੇ ਚਿਹਰੇ ‘ਤੇ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ।