ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੇ ਚੋਣ ਪ੍ਰਚਾਰ ਦੇ ਦੂਜੇ ਦਿਨ ਪਾਰਟੀ ਦੇ ਦੂਜੇ ਉਮੀਦਵਾਰ ਦੇ ਨਾੰਅ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਤਰਨਤਾਰਨ ਦੇ ਹਲਕਾ ਖੇਮਕਰਨ ‘ਚ ਚੋਣ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੂੰ ਇਥੋਂ ਉਮੀਦਵਾਰ ਵੀ ਐਲਾਨ ਦਿੱਤਾ।
ਪਿਛਲੀ ਵਾਰ ਦੀਆਂ ਚੋਣਾਂ ‘ਚ ਵੀ ਵਿਰਸਾ ਸਿੰਘ ਵਲਟੋਹਾ ਹੀ ਪਾਰਟੀ ਦੇ ਉਮੀਦਵਾਰ ਸਨ, ਪਰ ਉਹਨਾਂ ਨੂੰ ਕਾਂਗਰਸ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ 2012 ਦੀਆਂ ਚੋਣਾਂ ‘ਚ ਵਲਟੋਹਾ ਜਿੱਤ ਹਾਸਲ ਕਰ ਵਿਧਾਨ ਸਭਾ ਪਹੁੰਚੇ ਸਨ। ਇਸੇ ਲਈ ਸੁਖਬੀਰ ਬਾਦਲ ਵੱਲੋਂ ਮੁੜ ਵਲਟੋਹਾ ‘ਤੇ ਭਰੋਸਾ ਜਤਾਇਆ ਗਿਆ ਹੈ।