ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਰੋਨਾ ਪਾਜ਼ੀਟਿਵ ਪਾਏ ਗਏ ਨੇ। ਖੁਦ ਸੁਖਬੀਰ ਨੇ ਸੋਸ਼ਲ ਮੀਡੀਆ ‘ਤੇ ਇਸ ਬਾਰੇ ਜਾਣਕਾਰੀ ਦਿੱਤੀ।
ਆਪਣੇ ਟਵੀਟ ‘ਚ ਸੁਖਬੀਰ ਬਾਦਲ ਨੇ ਲਿਖਿਆ, “ਮੈਂ ਸਾਰਿਆਂ ਨੂੰ ਜਾਣਕਾਰੀ ਦੇਣਾ ਚਾਹੁੰਦਾ ਹਾਂ ਕਿ ਮੈਂ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹਾਂ। ਮੇਰੀ ਸਿਹਤ ਠੀਕ ਹੈ ਅਤੇ ਪ੍ਰੋਟੋਕੋਲ ਦੇ ਤਹਿਤ ਮੈਂ ਖੁਦ ਨੂੰ ਆਈਸੋਲੇਟ ਕਰ ਲਿਆ ਹੈ। ਮੇਰੀ ਅਪੀਲ ਹੈ ਕਿ ਜੋ ਪਿਛਲੇ ਦਿਨੀਂ ਮੇਰੇ ਸੰਪਰਕ ‘ਚ ਆਏ ਹਨ, ਉਹ ਖੁਦ ਨੂੰ ਆਈਸੋਲੇਟ ਕਰ ਆਪਣਾ ਕੋਰੋਨਾ ਟੈਸਟ ਕਰਵਾਉਣ।”
ਇਹ ਖ਼ਬਰ ਇਸ ਲਈ ਵੀ ਬੇਹੱਦ ਡਰਾਉਣ ਵਾਲੀ ਹੈ ਕਿਉਂਕਿ ਸੁਖਬੀਰ ਬਾਦਲ ਵੱਲੋਂ ਐਤਵਾਰ ਅਤੇ ਸੋਮਵਾਰ ਨੂੰ ਜਲਾਲਾਬਾਦ ਅਤੇ ਖੇਮਰਕਰਨ ‘ਚ ਵੱਡੀਆਂ ਚੋਣ ਰੈਲੀਆਂ ਕੀਤੀਆਂ ਗਈਆਂ ਸਨ। ਇਸ ਦੌਰਾਨ ਸੁਖਬੀਰ ਬਾਦਲ ਵੱਡੀ ਗਿਣਤੀ ਲੋਕਾਂ ਦੇ ਸੰਪਰਕ ‘ਚ ਆਏ ਸਨ।
ਬੀਤੇ ਦਿਨੀੰ ਪੰਜਾਬ ਦੇ ਖਜ਼ਾਨਾ ਮੰਤਰੀ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਹਨਾਂ ਵੱਲੋਂ ਵਿਧਾਨ ਸਭਾ ਸੈਸ਼ਨ ਦੇ ਠੀਕ ਬਾਅਦ ਕਰਵਾਏ ਗਏ ਟੈਸਟ ‘ਚ ਇਸਦੀ ਪੁਸ਼ਟੀ ਹੋਈ ਸੀ। ਹਾਲਾਂਕਿ ਮਨਪ੍ਰੀਤ ਬਾਦਲ ਮੁਤਾਬਕ ਸੈਸ਼ਨ ਤੋਂ ਠੀਕ ਪਹਿਲਾਂ ਵੀ ਉਹਨਾਂ ਦੇ ਟੈਸਟ ਕਰਵਾਇਆ ਸੀ, ਜੋ ਨੇਗੇਟਿਵ ਆਇਆ ਸੀ।