Home Politics ਟਿਕਟਾਂ ਦੀ ਵੰਡ 'ਚ ਪ੍ਰਸ਼ਾਂਤ ਕਿਸ਼ੋਰ ਦੀ ਕੋਈ ਭੂਮਿਕਾ ਨਹੀਂ- ਕੈਪਟਨ

ਟਿਕਟਾਂ ਦੀ ਵੰਡ ‘ਚ ਪ੍ਰਸ਼ਾਂਤ ਕਿਸ਼ੋਰ ਦੀ ਕੋਈ ਭੂਮਿਕਾ ਨਹੀਂ- ਕੈਪਟਨ

ਚੰਡੀਗੜ੍ਹ। ਸੀਐੱਮ ਪੰਜਾਬ ਦੇ ਪ੍ਰਮੁੱਖ ਸਲਾਹਕਾਰ ਅਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੱਲੋਂ 2022 ਦੀਆਂ ਚੋਣਾਂ ਲਈ ਟਿਕਟਾਂ ਦੀ ਵੰਡ ‘ਚ ਕਥਿਤ ਦਖਲਅੰਦਾਜ਼ੀ ਦੀਆਂ ਖ਼ਬਰਾਂ ਨੂੰ ਖੁਦ ਮੁੱਖ ਮੰਤਰੀ ਨੇ ਸਿਰੇ ਤੋਂ ਖਾਰਜ ਕੀਤਾ ਹੈ। ਸੀਐੱਮ ਨੇ ਕਿਹਾ ਕਿ ਪੀਕੇ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਹੀ ਨਹੀਂ ਹੈ। ਟਿਕਟਾਂ ਦੀ ਵੰਡ ਕਰਨਾ ਸਿਰਫ਼ ਕਾਂਗਰਸ ਦੇ ਹੱਥ ਹੈ।

‘ਟਿਕਟਾਂ ਦੀ ਵੰਡ ਲਈ ਨਿਯਮ ਨਿਰਧਾਰਤ’

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਵਿਚ ਟਿਕਟਾਂ ਦੀ ਵੰਡ ਲਈ ਨਿਯਮ ਅਤੇ ਮਾਪਦੰਡ ਨਿਰਧਾਰਤ ਹਨ, ਜੋ ਸਾਰੇ ਸੂਬਿਆਂ ਵਿਚ ਸਾਰੀਆਂ ਹੀ ਚੋਣਾਂ ਵਿਚ ਅਪਣਾਏ ਜਾਂਦੇ ਹਨ। ਉਨਾਂ ਕਿਹਾ ਕਿ ਕਿਸੇ ਵੀ ਵਿਧਾਨ ਸਭਾ ਚੋਣ ਤੋਂ ਪਹਿਲਾਂ ਹਾਈ ਕਮਾਨ ਵੱਲੋਂ ਸੂਬਾ ਪੱਧਰੀ ਚੋਣ ਕਮੇਟੀ ਦਾ ਗਠਨ ਕੀਤਾ ਜਾਂਦਾ ਹੈ, ਜੋ ਸਾਰੇ ਨਾਵਾਂ ਉਪਰ ਵਿਚਾਰ ਕਰਦੀ ਹੈ ਅਤੇ ਚੋਣ ਮੈਦਾਨ ਵਿਚ ਉਤਾਰੇ ਜਾਣ ਵਾਲੇ ਉਮੀਦਵਾਰਾਂ ਬਾਰੇ ਫੈਸਲਾ ਕਰਦੀ ਹੈ। ਉਸ ਤੋਂ ਬਾਅਦ ਛਾਂਟੀ ਕੀਤੇ ਗਏ ਨਾਵਾਂ ਦੀ ਸੂਚੀ ਸਕਰੀਨਿੰਗ ਕਮੇਟੀ ਨੂੰ ਭੇਜ ਦਿੱਤੀ ਜਾਂਦੀ ਹੈ ਅਤੇ ਇਸ ਕਮੇਟੀ ਵਿਚ ਕਾਂਗਰਸ ਪ੍ਰਧਾਨ ਸਮੇਤ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਸ਼ਾਮਲ ਹੁੰਦੀ ਹੈ। ਉਨਾਂ ਕਿਹਾ ਕਿ ਅੰਤਿਮ ਫੈਸਲਾ ਕੇਂਦਰੀ ਚੋਣ ਕਮੇਟੀ ਕਰਦੀ ਹੈ ਅਤੇ ਇਸ ਵਿਚ ਵਿਅਕਤੀਗਤ ਤੌਰ ਉਤੇ ਕਿਸੇ ਦੀ ਭੂਮਿਕਾ ਨਹੀਂ ਹੁੰਦੀ।

‘2017 ‘ਚ ਵੀ ਇਸੇ ਪਾਰਦਰਸ਼ੀ ਪ੍ਰਕਿਰਿਆ ਨੇ ਦਵਾਈ ਜਿੱਤ’

ਮੁੱਖ ਮੰਤਰੀ ਨੇ ਕਿਹਾ,’’ਇਸ ਕਮੇਟੀ ਵੱਲੋਂ ਟਿਕਟਾਂ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਵਿਚ ਏਜੰਸੀਆਂ ਦੇ ਨਾਲ-ਨਾਲ ਪਾਰਟੀ ਦੀ ਸੂਬਾਈ ਇਕਾਈ ਸਮੇਤ ਅੰਦੂਰਨੀ ਅਤੇ ਬਾਹਰੀ ਧਿਰਾਂ ਤੋਂ ਜਾਣਕਾਰੀ ਹਾਸਲ ਕੀਤੀ ਜਾਂਦੀ ਹੈ। ਉਨਾਂ ਕਿਹਾ ਕਿ ਇਹੀ ਪ੍ਰਕਿਰਿਆ ਸਾਲ 2017 ਵਿਚ ਅਪਣਾਈ ਗਈ ਸੀ ਅਤੇ ਇਸ ਵਾਰ ਹੀ ਇਸੇ ਪ੍ਰਕਿਰਿਆ ਅਨੁਸਾਰ ਚੱਲਿਆ ਜਾਵੇਗਾ ਤਾਂ ਫੇਰ ਇਸ ਸਮੁੱਚੀ ਪ੍ਰਕਿਰਿਆ ਵਿਚ ਪ੍ਰਸ਼ਾਂਤ ਕਿਸ਼ੋਰ ਕਿੱਥੇ ਹੈ।”

ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਇਹ ਵਿਧੀ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਰਗਰ ਸਿੱਧ ਹੋਈ ਸੀ, ਜਦੋਂ ਕਾਂਗਰਸ ਨੇ ਪੰਜਾਬ ਵਿਚ 80 ਸੀਟਾਂ ਉਤੇ ਜਿੱਤ ਹਾਸਲ ਕੀਤੀ ਸੀ। ਉਨਾਂ ਕਿਹਾ,‘‘ਪਾਰਟੀ ਇਸ ਢਾਂਚੇ ਵਿਚ ਬਦਲਾਅ ਕਿਉਂ ਕਰੇਗੀ ਅਤੇ ਸਿਆਸੀ ਸੰਤੁਲਨ ਨੂੰ ਕਿਉਂ ਵਿਗਾੜੇਗੀ, ਜੋ ਅਸੀਂ ਪਿਛਲੇ ਚਾਰ ਸਾਲਾਂ ਵਿਚ ਬਹੁਤ ਹੀ ਬਿਹਤਰੀਨ ਢੰਗ ਨਾਲ ਬਣਾਇਆ ਹੋਇਆ ਹੈ।”

ਮੁੱਖ ਮੰਤਰੀ ਨੇ ਕਿਹਾ, ‘‘ਪ੍ਰਸ਼ਾਂਤ ਕਿਸ਼ੋਰ ਦਾ ਰੋਲ ਮੇਰੇ ਪ੍ਰਮੁੱਖ ਸਲਾਹਕਾਰ ਤੱਕ ਸੀਮਿਤ ਹੈ। ਇਹ ਅਹੁਦਾ ਸਿਰਫ ਸਲਾਹਕਾਰੀ ਲਈ ਹੈ, ਜਿਸ ਵਿਚ ਫੈਸਲਾ ਲੈਣ ਦਾ ਅਧਿਕਾਰ ਨਹੀਂ ਹੁੰਦਾ।”

ਪ੍ਰਸ਼ਾਂਤ ਕਿਸ਼ੋਰ ਦੀ ਭੂਮਿਕਾ ‘ਤੇ ਉਠੇ ਸਨ ਸਵਾਲ

ਦਰਅਸਲ, ਕਈ ਮੀਡੀਆ ਰਿਪੋਰਟਾਂ ‘ਚ ਕਿਹਾ ਗਿਆ ਸੀ ਕਿ ਪ੍ਰਸ਼ਾਂਤ ਕਿਸ਼ੋਰ ਨੇ ਕਰੀਬ 30 ਵਿਧਾਇਕਾਂ ਦੀ ਟਿਕਟ ਕੱਟੇ ਜਾਣ ਦੀ ਸਿਫ਼ਾਰਿਸ਼ ਕੀਤੀ ਹੈ। ਇਹਨਾਂ ‘ਚ ਕੁਝ ਮੰਤਰੀ ਵੀ ਸ਼ਾਮਲ ਹਨ। ਇਸਦੇ ਨਾਲ ਹੀ 15 ਮਹੀਨਿਆਂ ਤੋਂ ਭੰਗ ਕਾਂਗਰਸ ਦੀ ਪੰਜਾਬ ਇਕਾਈ ਦੇ ਮੁੜ ਗਠਨ ‘ਚ ਵੀ ਪਾਰਟੀ ਹਾਈਕਮਾਨ ਵੱਲੋਂ ਪ੍ਰਸ਼ਾਂਤ ਕਿਸ਼ੋਰ ਦੀ ਸਲਾਹ ਮੰਨੇ ਜਾਣ ਦੀ ਗੱਲ ਵੀ ਸਾਹਮਣੇ ਅਈ ਸੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments