Home Corona CBSE ਦੀ 12ਵੀਂ ਦੀ ਪ੍ਰੀਖਿਆ 'ਤੇ ਮੀਟਿੰਗ ਦੌਰਾਨ ਕੀ ਰਿਹਾ ਪੰਜਾਬ ਸਰਕਾਰ...

CBSE ਦੀ 12ਵੀਂ ਦੀ ਪ੍ਰੀਖਿਆ ‘ਤੇ ਮੀਟਿੰਗ ਦੌਰਾਨ ਕੀ ਰਿਹਾ ਪੰਜਾਬ ਸਰਕਾਰ ਦਾ ਸਟੈਂਡ, ਇਥੇ ਪੜ੍ਹੋ

ਚੰਡੀਗੜ੍ਹ। ਕੇਂਦਰ ਸਰਕਾਰ ਵੱਲੋਂ CBSE ਦੀ 12ਵੀਂ ਦੀ ਪ੍ਰੀਖਿਆ ਸਬੰਧੀ ਐਤਵਾਰ ਨੂੰ ਕੀਤੀ ਗਈ ਉੱਚ ਪੱਧਰੀ ਮੀਟਿੰਗ ਦੌਰਾਨ ਸਾਰੇ ਸੂਬਿਆਂ ਦੇ ਨੁਮਾਇੰਦੇ ਸ਼ਾਮਲ ਹੋਏ, ਜਿਹਨਾਂ ‘ਚ ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਸਨ। ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਸ ਮੌਕੇ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਸਬੰਧੀ ਫੈਸਲਾ ਲੈਣ ਤੋਂ ਪਹਿਲਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ਕੇਂਦਰੀ ਮੰਤਰੀਆਂ ਨਾਲ ਵਰਚੁਅਲ ਮੀਟਿੰਗ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਸਿੰਗਲਾ ਨੇ ਕਿਹਾ ਕਿ ਮੁਸ਼ਕਲ ਦੇ ਦੌਰ ‘ਚ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਬਚਾਅ ਅਤੇ ਸੁਰੱਖਿਆ ਸਰਕਾਰ ਲਈ ਤਰਜ਼ੀਹੀ ਹੋਣਾ ਚਾਹੀਦਾ ਹੈ ਅਤੇ ਇਸ ਦਿਸ਼ਾ ਵੱਲ ਹਰ ਸੰਭਵ ਕਦਮ ਚੁੱਕਿਆ ਜਾਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੌਜੂਦਾ ਹਾਲਾਤ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਬੋਰਡ ਦੀ ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰਮੋਟ ਕਰਨ ਦਾ ਫੈਸਲਾ ਪਹਿਲਾਂ ਹੀ ਕਰ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਠਵੀਂ ਅਤੇ ਦਸਵੀਂ ਜਮਾਤ ਦੇ ਨਤੀਜੇ ਪਹਿਲਾਂ ਹੀ ਐਲਾਨੇ ਜਾ ਚੁੱਕੇ ਹਨ ਅਤੇ ਪੰਜਵੀਂ ਜਮਾਤ ਦੇ ਨਤੀਜੇ ਵੀ ਅੰਦਰੂਨੀ ਮੁਲਾਂਕਣ ਦੇ ਅਧਾਰ ‘ਤੇ ਭਲਕੇ ਐਲਾਨੇ ਜਾਣਗੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਜੇਕਰ ਕੇਂਦਰ ਬਾਰਵੀਂ ਦੀਆਂ ਪ੍ਰੀਖਿਆਵਾਂ ਲੈਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਪ੍ਰੀਖਿਆ ਕਰਵਾਉਣ ਸਮੇਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੇਗੀ। ਹਾਲਾਂਕਿ ਉਹਨਾਂ ਸੁਝਾਅ ਦਿੱਤਾ ਕਿ ਜੇ ਉਹ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਕਰਵਾਉਣਾ ਵੀ ਚਾਹੁੰਦੇ ਹਨ, ਤਾਂ ਸਿਰਫ਼ 3 ਚੋਣਵੇਂ ਵਿਸ਼ਿਆਂ ਦੀ ਪ੍ਰੀਖਿਆ ਹੀ ਲਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਸਿੱਖਿਆ ਬੋਰਡ ਚੋਣਵੇਂ ਵਿਸ਼ਿਆਂ ਲਈ ਪ੍ਰੀਖਿਆਵਾਂ ਕਰਵਾਉਣਗੇ ਤਾਂ ਮਹਾਂਮਾਰੀ ਦੌਰਾਨ ਸਮਾਜਿਕ ਦੂਰੀ ਅਤੇ ਹੋਰ ਲਾਜ਼ਮੀ ਪ੍ਰੋਟੋਕੋਲਾਂ ਦੀ ਪਾਲਣਾ ਕਰਨਾ ਸੁਖਾਲਾ ਹੋਵੇਗਾ।

ਇਹ ਵੀ ਪੜ੍ਹੋ:- CBSE ਦੀ 12ਵੀਂ ਦੀ ਪ੍ਰੀਖਿਆ ਹੋਣਾ ਤੈਅ…ਇੱਕ ਜੂਨ ਨੂੰ ਫ਼ੈਸਲੇ ‘ਤੇ ਮੁਹਰ ਸੰਭਵ

ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਏ।

RELATED ARTICLES

LEAVE A REPLY

Please enter your comment!
Please enter your name here

Most Popular

Recent Comments