ਚੰਡੀਗੜ੍ਹ। ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਲੰਪੀ ਸਕਿੱਨ ਬੀਮਾਰੀ ਤੋਂ ਪਸ਼ੂਆਂ ਨੂੰ ਬਚਾਉਣ ਲਈ ਮੁੱਖ ਭਗਵੰਤ ਸਿੰਘ ਮਾਨ ਦੀ ਸਰਕਾਰ ਨਿਰੰਤਰ ਜੀਅ-ਤੋੜ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਗੋਟ ਪੌਕਸ ਦਵਾਈ ਦੀ 1,67,000 ਹੋਰ ਡੋਜ਼ਿਜ਼ ਦੀ ਦੂਜੀ ਖੇਪ ਗੋਟ ਪੌਕਸ ਦਵਾਈ ਦੀ 1,67,000 ਹੋਰ ਡੋਜ਼ਿਜ਼ ਦੀ ਦੂਜੀ ਖੇਪਕੱਲ੍ਹ ਸਵੇਰੇ (9 ਅਗਸਤ) ਨੂੰ ਹਵਾਈ ਜਹਾਜ਼ ਰਾਹੀਂ ਅਹਿਮਦਾਬਾਦ ਤੋਂ ਪੰਜਾਬ ਪਹੁੰਚੇਗੀ।
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਸੇ ਦਿਨ ਸ਼ਾਮ ਤੋਂ ਪਹਿਲਾਂ-ਪਹਿਲਾਂ ਇਹ ਦਵਾਈ ਹਰ ਹੀਲੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਬੀਮਾਰੀ ਪ੍ਰਭਾਵਤ ਖੇਤਰਾਂ ਵਿੱਚ ਪੁੱਜਦੀ ਕੀਤੀ ਜਾਵੇ ਤਾਂ ਜੋ ਸਿਹਤਮੰਦ ਪਸ਼ੂਆਂ ਨੂੰ ਲਾਗ ਤੋਂ ਪਹਿਲਾਂ ਹੀ ਬਚਾਇਆ ਜਾ ਸਕੇ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਕੱਲ੍ਹ ਸਰਕਾਰ ਵੱਲੋਂ ਗੋਟ ਪੌਕਸ ਦਵਾਈ ਦੀਆਂ 66,666 ਡੋਜ਼ਿਜ਼ ਸਮੂਹ ਜ਼ਿਲ੍ਹਿਆਂ ਵਿੱਚ ਵੰਡੀਆ ਜਾ ਚੁੱਕੀਆਂ ਹਨ। ਸਰਕਾਰ ਵੱਲੋਂ ਇਹ ਦਵਾਈ ਸਿਹਤਮੰਦ ਪਸ਼ੂਆਂ ਨੂੰ ਬਿਲਕੁਲ ਮੁਫ਼ਤ ਲਗਾਈ ਜਾ ਰਹੀ ਹੈ।