October 23, 2022
(Amritsar)
ਤਰਨਤਾਰਨ ਵਿੱਚ ਕੱਪੜਾ ਵਪਾਰੀ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ 2 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ, ਇਹ ਦੋਵੇੰ ਓਹੀ ਸ਼ੂਟਰ ਹਨ, ਜਿਹਨਾਂ ਨੇ ਦਿਨ-ਦਿਹਾੜੇ ਦੁਕਾਨ ਦੇ ਅੰਦਰ ਵੜ ਕੇ ਕੱਪੜਾ ਵਪਾਰੀ ਗੁਰਜੰਟ ਸਿੰਘ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ।
DGP ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਪੁਲਿਸ, ਅੰਮ੍ਰਿਤਸਰ ਕਮਿਸ਼ਨਰੇਟ ਅਤੇ AGTF ਵੱਲੋਂ ਸਾਂਝੀ ਅਪਰੇਸ਼ਨ ਦੌਰਾਨ ਇਹ ਕਾਰਵਾਈ ਕੀਤੀ ਗਈ। ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਲੰਡਾ ਹਰੀਕੇ ਤੇ ਸਤਬੀਰ ਸੱਤਾ ਗੈਂਗ ਦੇ ਚਾਰ ਮੈਂਬਰਾਂ ਵਿਚੋਂ 2 ਹਨ, ਜਿਹਨਾਂ ਨੇ ਕਤਲ ਦੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮੁਲਜ਼ਮਾਂ ਕੋਲੋਂ 4 ਵਿਦੇਸ਼ੀ ਪਿਸਟਲ ਵੀ ਬਰਾਮਦ ਕੀਤੇ ਹਨ।
11 ਅਕਤੂਬਰ ਨੂੰ ਹੋਇਆ ਸੀ ਕਤਲ
ਦੱਸ ਦਈਏ ਕਿ ਕੱਪੜਾ ਵਪਾਰੀ ਗੁਰਜੰਟ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸ਼ੂਟਰ ਕੱਪੜੇ ਵੇਖਣ ਦੇ ਬਹਾਨੇ ਦੁਕਾਨ ਅੰਦਰ ਦਾਖਲ ਹੋਏ ਅਤੇ ਮੌਕਾ ਪਾ ਕੇ ਉਸ ‘ਤੇ ਗੋਲ਼ੀਆਂ ਚਲਾ ਦਿੱਤੀਆਂ। ਕੈਨੇਡਾ ‘ਚ ਬੈਠੇ ਗੈਂਗਸਟਰ ਲਖਬੀਰ ਲੰਡਾ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ।