Home CRIME ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਫਰਾਰ ਏ.ਐਸ.ਆਈ. ਗ੍ਰਿਫ਼ਤਾਰ

ਚੰਡੀਗੜ, 19 ਅਗਸਤ:

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਸੁਧਾਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਮੀਤ ਸਿੰਘ ਨੂੰ ਰਿਸ਼ਵਤ ਦੇ ਇੱਕ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।

ਜ਼ਿਕਰਯੋਗ ਹੈ ਕਿ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਧੀਨ ਮਿਤੀ 16.06.2023 ਨੂੰ ਥਾਣਾ ਸੁਧਾਰ ਵਿਖੇ ਐਫ.ਆਈ.ਆਰ ਨੰਬਰ 48 ਦਰਜ ਕੀਤੀ ਗਈ ਸੀ ਅਤੇ ਬਾਅਦ ਵਿੱਚ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਨੂੰ ਸੌਂਪ ਦਿੱਤੀ ਗਈ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਏ.ਐਸ.ਆਈ. ਗੁਰਮੀਤ ਸਿੰਘ ਨੇ ਉਸ ਦਾ ਜ਼ਬਤ ਕੀਤਾ ਆਟੋ ਰਿਕਸ਼ਾ ਛੱਡਣ ਬਦਲੇ 1500 ਰੁਪਏ ਰਿਸ਼ਵਤ ਲਈ ਸੀ ਅਤੇ ਮੁਲਜ਼ਮ ਏ.ਐਸ.ਆਈ. ਨੇ ਇਸ ਤੋਂ ਪਹਿਲਾਂ ਵੀ ਉਸ ਕੋਲੋਂ 2500 ਰੁਪਏ ਰਿਸ਼ਵਤ ਲਈ ਸੀ। ਸ਼ਿਕਾਇਤਕਰਤਾ ਨੇ ਉਕਤ ਏ.ਐਸ.ਆਈ. ਦੀ ਉਸ ਕੋਲੋਂ 1500 ਰੁਪਏ ਰਿਸ਼ਵਤ ਲੈਂਦੇ ਹੋਏ ਦੀ ਵੀਡੀਓ ਵੀ ਪੇਸ਼ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਫਰਾਰ ਸੀ ਅਤੇ ਉਸਦੀ ਅਗਾਊਂ ਜ਼ਮਾਨਤ ਵਧੀਕ ਸੈਸ਼ਨ ਜੱਜ, ਲੁਧਿਆਣਾ ਦੀ ਅਦਾਲਤ ਨੇ ਖਾਰਜ਼ ਕਰ ਦਿੱਤੀ ਸੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੀ ਟੀਮ ਨੇ ਅੱਜ ਏ.ਐਸ.ਆਈ. ਗੁਰਮੀਤ ਸਿੰਘ ਨੂੰ ਬਰਨਾਲਾ ਜ਼ਿਲ੍ਹੇ ਦੇ ਪਿੰਡ ਗਾਗੇਵਾਲ ਤੋਂ ਗ੍ਰਿਫ਼ਤਾਰ ਕੀਤਾ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

RELATED ARTICLES

LEAVE A REPLY

Please enter your comment!
Please enter your name here

Most Popular

Recent Comments