Home Politics CM ਮਾਨ ਦਾ ਵਿਰੋਧੀਆੰ 'ਤੇ ਵੱਡਾ ਹਮਲਾ...ਬੋਲੇ- "ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨਿੱਜੀ...

CM ਮਾਨ ਦਾ ਵਿਰੋਧੀਆੰ ‘ਤੇ ਵੱਡਾ ਹਮਲਾ…ਬੋਲੇ- “ਰਸੂਖਦਾਰ ਸਿਆਸੀ ਪਰਿਵਾਰਾਂ ਨੇ ਨਿੱਜੀ ਮੁਫਾਦ ਲਈ ਸਾਡੇ ਨੌਜਵਾਨਾਂ ਦਾ ਰੁਜ਼ਗਾਰ ਖੋਹਿਆ”

ਚੰਡੀਗੜ੍ਹ, September 6, 2022

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਰਸੂਖਦਾਰ ਸਿਆਸੀ ਪਰਿਵਾਰਾਂ ਦੇ ਨਿੱਜੀ ਮੁਫਾਦ ਹੋਣ ਕਰਕੇ ਸੂਬਾ ਵਿਕਾਸ ਪੱਖੋਂ ਪੱਛੜ ਗਿਆ ਅਤੇ ਸਾਡੇ ਨੌਜਵਾਨਾਂ ਕੋਲੋਂ ਰੁਜ਼ਗਾਰ ਦੇ ਮੌਕੇ ਖੁੱਸ ਗਏ। ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗਾਂ ਵਿਚ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਆਪਣੇ ਸੰਬਧੋਨ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਿਆਸੀ ਪਰਿਵਾਰਾਂ ਨੇ ਨਿੱਜੀ ਹਿੱਤ ਪਾਲਣ ਲਈ ਸਾਡੇ ਨੌਜਵਾਨਾਂ ਦਾ ਭਵਿੱਖ ਤਬਾਹ ਕਰ ਦਿੱਤਾ।

CM ਨੇ ਕਿਹਾ ਕਿ ਇਨ੍ਹਾਂ ਪਰਿਵਾਰ ਨੇ ਆਪਣੇ ਨਿੱਜੀ ਫਾਇਦਿਆਂ ਲਈ ਸੂਬੇ ਦੇ ਹਿੱਤ ਦਾਅ ਉਤੇ ਲਾਉਣ ਤੋਂ ਵੀ ਗੁਰੇਜ਼ ਨਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਪਰਿਵਾਰਾਂ ਨੇ ਪੰਜਾਬ ਅਤੇ ਸਾਡੇ ਨੌਜਵਾਨਾਂ ਨਾਲ ਧ੍ਰੋਹ ਕਮਾਇਆ ਹੈ ਜਿਸ ਕਰਕੇ ਹੀ ਇਨ੍ਹਾਂ ਨੂੰ ਬਾਹਰ ਦਾ ਰਾਹ ਦੇਖਣਾ ਪਿਆ।

Image

ਲੁਧਿਆਣਾ ‘ਚ ਲੱਗੇਗਾ ਟਾਟਾ ਦਾ ਵੱਡਾ ਸਟੀਲ ਪਲਾੰਟ- CM

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਟਾਟਾ ਗਰੁੱਪ ਸੂਬੇ ਵਿਚ ਲੁਧਿਆਣਾ ਨੇੜੇ 2600 ਕਰੋੜ ਰੁਪਏ ਦੇ ਨਿਵੇਸ਼ ਨਾਲ ਵੱਡਾ ਪ੍ਰਾਜੈਕਟ ਸਥਾਪਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਟਾਟਾ ਸਟੀਲ ਵੱਲੋਂ ਜਮਸ਼ੇਦਪੁਰ ਤੋਂ ਬਾਅਦ ਵੱਡਾ ਨਿਵੇਸ਼ ਕੀਤਾ ਜਾ ਰਿਹਾ ਹੈ।

ਪਹਿਲਾੰ ਸਿਆਸੀ ਪਰਿਵਾਰਾੰ ਨਾਲ ਹੁੰਦਾ ਸੀ MoU- CM

ਮੁੱਖ ਮੰਤਰੀ ਨੇ ਕਿਹਾ,“ਪੰਜਾਬ ਦੇ ਸੁਖਾਵੇਂ ਮਾਹੌਲ ਸਦਕਾ ਵੱਡੀਆਂ ਕੰਪਨੀਆਂ ਨਿਵੇਸ਼ ਕਰ ਰਹੀਆਂ ਹਨ ਅਤੇ ਹੁਣ ਪ੍ਰਾਜੈਕਟ ਸਥਾਪਤ ਕਰਨ ਲਈ ਸਿੱਧਾ ਪੰਜਾਬ ਨਾਲ ਐਮ.ਓ.ਯੂ. ਕੀਤਾ ਜਾਂਦਾ ਹੈ ਜਦਕਿ ਇਸ ਤੋਂ ਪਹਿਲਾਂ ਨਿਵੇਸ਼ਕਾਰਾਂ ਨੂੰ ਸੱਤਾਧਾਰੀ ਸਿਆਸੀ ਪਰਿਵਾਰਾਂ ਨਾਲ ‘ਐਮ.ਓ.ਯੂ.’ ਕਰਨ ਲਈ ਮਜਬੂਰ ਕੀਤਾ ਜਾਂਦਾ ਸੀ ਜਿਸ ਕਰਕੇ ਨਿਵੇਸ਼ਕਾਰ ਪੰਜਾਬ ਤੋਂ ਮੂੰਹ ਫੇਰ ਲੈਂਦੇ ਸਨ।” ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਤੋਂ ਪਹਿਲੇ ਸੱਤਾਧਾਰੀ ਅਜਿਹੇ ਪ੍ਰਾਜੈਕਟਾਂ ਤੋਂ ਇਨ੍ਹਾਂ ਪਰਿਵਾਰਾਂ ਨੂੰ ਮਿਲਣ ਵਾਲੇ ਫਾਇਦਾ ਪੁੱਛਦੇ ਸਨ ਪਰ ਹੁਣ ਅਸੀਂ ਇਨ੍ਹਾਂ ਪ੍ਰਾਜੈਕਟਾਂ ਨਾਲ ਨੌਜਵਾਨਾਂ ਨੂੰ ਮਿਲਣ ਵਾਲੀਆਂ ਨੌਕਰੀਆਂ ਪੁੱਛਦੇ ਹਾਂ।

ਸਰਕਾਰੀ ਨੌਕਰੀਆੰ ‘ਚ ਪਾਰਦਰਸ਼ਿਤਾ- CM

ਭਰਤੀ ਹੋਏ ਨੌਜਵਾਨਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਇਹ ਪ੍ਰਾਪਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਮਿਹਨਤ ਕਰਨ ਵਾਲੇ ਨੌਜਵਾਨ ਇਸ ਨੌਕਰੀ ਦੇ ਹੱਕਦਾਰ ਹਨ ਕਿਉਂਕਿ ਉਹ ਕਰੜੇ ਇਮਤਿਹਾਨ ਵਿੱਚੋਂ ਲੰਘ ਕੇ ਮੈਰਿਟ ਦੇ ਆਧਾਰ ਉਤੇ ਚੁਣੇ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਬਾਕੀ ਭਰਤੀ ਵੀ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾ ਰਹੀ ਹੈ ਜਿਸ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ।

Image

ਖਾਲੀ ਅਸਾਮੀਆਂ ਪਹਿਲ ਦੇ ਆਧਾਰ ‘ਤੇ ਭਰਾੰਗੇ- CM

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਸਰਕਾਰ ਨੇ ਸੂਬੇ ਵਿਚ ਪਹਿਲਾ ਫੈਸਲਾ ਨੌਜਵਾਨਾਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਣ ਹਰੇਕ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਯਤਨ ਕਰ ਰਹੀ ਹੈ ਤਾਂ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਭਗਵੰਤ ਮਾਨ ਨੇ ਕਿਹਾ ਕਿ ਅਜਿਹਾ ਤਾਂ ਹੀ ਸੰਭਵ ਹੋ ਸਕਦਾ ਹੈ, ਜੇਕਰ ਖਾਲੀ ਅਸਾਮੀਆਂ ਪਹਿਲ ਦੇ ਆਧਾਰ ਉਤੇ ਭਰੀਆਂ ਜਾਣ।

Image

ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦਾ ਸੰਦੇਸ਼

ਉਮੀਦਵਾਰ ਦੀ ਪਿੱਠ ਥਾਪੜਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਆਪੋ-ਆਪਣੇ ਅਹੁਦਿਆਂ ਉਤੇ ਡਿਊਟੀ ਨਿਭਾਉਂਦੇ ਹੋਏ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਇਨ੍ਹਾਂ ਨੌਜਵਾਨਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚੇ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੁਝ ਮਹੀਨਿਆਂ ਵਿਚ ਉਹ ਕੰਮ ਕਰ ਦਿੱਤੇ, ਜੋ ਪਿਛਲੇ 75 ਸਾਲਾਂ ਵਿਚ ਨਹੀਂ ਹੋਏ ਅਤੇ ਆਉਣ ਵਾਲੇ ਸਮੇਂ ਵਿਚ ਵੀ ਸਾਡੀ ਸਰਕਾਰ ਏਸੇ ਰਫਤਾਰ ਨਾਲ ਲੱਗੀ ਰਹੇਗੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments