Home Politics PU ਚੋਣਾਂ ਦੇ ਬਹਾਨੇ CM ਮਾਨ ਦਾ BJP 'ਤੇ ਵੱਡਾ ਹਮਲਾ...ਬੋਲੇ- 'ਆਪ'...

PU ਚੋਣਾਂ ਦੇ ਬਹਾਨੇ CM ਮਾਨ ਦਾ BJP ‘ਤੇ ਵੱਡਾ ਹਮਲਾ…ਬੋਲੇ- ‘ਆਪ’ ਦੀ ਜਿੱਤ ਫੁੱਟ ਪਾਊ ਤਾਕਤਾਂ ਦੇ ਮੂੰਹ ‘ਤੇ ਚਪੇੜ 

October 19, 2022
(Chandigarh)

ਪੰਜਾਬ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਵਿੱਚ ਮਿਲੀ ਜਿੱਤ ਨੂੰ ਲੈ ਕੇ ਆਮ ਆਦਮੀ ਪਾਰਟੀ ਪੂਰੇ ਜੋਸ਼ ਵਿੱਚ ਹੈ। ਪਾਰਟੀ ਇਸ ਜਿੱਤ ਨੂੰ ਹਿਮਾਚਲ ਅਤੇ ਗੁਜਰਾਤ ਚੋਣਾਂ ਤੋਂ ਪਹਿਲਾਂ ਚੰਗਾ ਸੰਕੇਤ ਮੰਨ ਰਹੀ ਹੈ। ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕੌਂਸਲ ਦੇ ਪ੍ਰਧਾਨ ਚੁਣੇ ਗਏ ਆਯੁਸ਼ ਖਟਕੜ ਨੇ ਆਪਣੀ ਟੀਮ ਦੇ ਨਾਲ ਸੀਐੱਮ ਨਾਲ ਮੁਲਾਕਾਤ ਕੀਤੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਵਿੱਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਛਾਤਰ ਯੁਵਾ ਸੰਘਰਸ਼ ਸਮਿਤੀ (CYSS) ਦੀ ਜਿੱਤ, ਦੇਸ਼ ਭਰ ਵਿੱਚ ਮੇਕ ਇੰਡੀਆ ਨੰਬਰ 1 ਮੁਹਿੰਮ ਦੇ ਹੱਕ ਵਿੱਚ ਫਤਵਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਫਤਵੇ ਨੇ ਸਾਬਤ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਦੀਆਂ ਦੂਰਅੰਦੇਸ਼ ਅਤੇ ਫੈਸਲਾਕੁਨ ਨੀਤੀਆਂ ਦੇ ਹੱਕ ਵਿੱਚ ਲੋਕ ਭੁਗਤਣ ਲਈ ਅੰਦਰਖਾਤੇ ਤਿਆਰ ਬੈਠੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਨਤੀਜਾ ਦੇਸ਼ ਦੀ ਰਾਜਨੀਤੀ ਵਿੱਚ ਲੋੜੀਂਦੀ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਨਤੀਜਾ ਉਨ੍ਹਾਂ ਫੁੱਟ ਪਾਊ ਤਾਕਤਾਂ ਦੇ ਮੂੰਹ `ਤੇ ਚਪੇੜ ਹੈ, ਜੋ ਦੇਸ਼ ਵਿੱਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਆਯੂਸ਼ ਖਟਕੜ ਦੀ ਅਗਵਾਈ ਵਾਲੀ ਨਵੀਂ ਟੀਮ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਵਿਦਿਆਰਥੀਆਂ ਦੀ ਭਲਾਈ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰਨ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਟੀਮ ਨੂੰ ਯੂਨੀਵਰਸਿਟੀ ਕੈਂਪਸ ਵਿੱਚ ਲੋੜੀਂਦੀਆਂ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਸਮਰਪਿਤ ਹੋਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਵੱਡੀ ਜਿੱਤ ਨੇ ਵਿਦਿਆਰਥੀਆਂ ਦੀ ਸੇਵਾ ਕਰਨ ਲਈ ਸਾਡੇ ਉਤੇ ਇਕ ਹੋਰ ਜ਼ਿੰਮੇਵਾਰੀ ਪਾ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ, ਜਦੋਂ ਨਵੀਂ ਚੁਣੀ ਟੀਮ ਯੂਨੀਵਰਸਿਟੀ ਕੈਂਪਸ ਦੇ ਵਿਆਪਕ ਵਿਕਾਸ ਅਤੇ ਵਿਦਿਆਰਥੀਆਂ ਦੀ ਭਲਾਈ ਯਕੀਨੀ ਬਣਾਉਣ ਲਈ ਦਿਨ-ਰਾਤ ਇਕਜੁੱਟ ਹੋ ਕੇ ਕੰਮ ਕਰੇ। ਉਨ੍ਹਾਂ ਇਸ ਨੇਕ ਕਾਰਜ ਲਈ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਅਤੇ ਤਾਲਮੇਲ ਦਾ ਭਰੋਸਾ ਦਿੰਦਿਆਂ ਕਿਹਾ ਕਿ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

RELATED ARTICLES

LEAVE A REPLY

Please enter your comment!
Please enter your name here

Most Popular

Recent Comments