Home CRIME ਵਿਜੀਲੈਂਸ ਵੱਲੋਂ ਮਿਊਂਸੀਪਲ ਕਮੇਟੀ ਦਾ ਕਾਰਜਕਾਰੀ ਅਫ਼ਸਰ ਤੇ ਕਲਰਕ ਰਿਸ਼ਵਤ ਲੈਂਦੇ ਰੰਗੇ...

ਵਿਜੀਲੈਂਸ ਵੱਲੋਂ ਮਿਊਂਸੀਪਲ ਕਮੇਟੀ ਦਾ ਕਾਰਜਕਾਰੀ ਅਫ਼ਸਰ ਤੇ ਕਲਰਕ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਚੰਡੀਗੜ੍ਹ। ਪੰਜਾਬ ਵਿਜੀਲੈਂਸ ਬਿਓਰੋ ਨੇ ਮਿਊਸਿਪਲ ਕਮੇਟੀ, ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿਖੇ ਤਾਇਨਾਤ ਕਾਰਜਕਾਰੀ ਅਫਸਰ (ਈ.ਓ) ਬਲਜੀਤ ਸਿੰਘ ਅਤੇ ਕਲਰਕ ਅਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਿਆ। ਦੋਵਾਂ ਨੂੰ ਸ਼ਿਕਾਇਤਕਰਤਾ ਬਿਕਰਮਜੀਤ ਸਿੰਘ ਵਾਸੀ ਸੁਲਤਾਨਪੁਰ ਲੋਧੀ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ ਵਲੋਂ ਮੌਕੇ ‘ਤੇ ਕਾਬੂ ਕੀਤਾ ਗਿਆ ਹੈ।

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਮਾਤਾ, ਜੋ ਕਿ ਬਤੌਰ ਸਫਾਈ ਸੇਵਕ ਵਜੋਂ ਮਿਊਸਿਪਲ ਕਮੇਟੀ ਸੁਲਤਾਨਪੁਰ ਲੋਧੀ ਤੋਂ ਰਿਟਾਇਰ ਹੋ ਚੁੱਕੀ ਹੈ, ਦੇ ਬਕਾਏ ਨੂੰ ਕਲੀਅਰ ਕਰਨ ਬਦਲੇ ਈ.ਓ ਅਤੇ ਕਲਰਕ ਵਲੋਂ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਸੀ, ਜਿਸ ਉਪਰੰਤ ਉਸ ਵਲੋਂ ਪਹਿਲੀ ਕਿਸ਼ਤ ਦੇ 15000 ਰੁਪਏ ਅਦਾ ਕੀਤੇ ਜਾ ਚੁੱਕੇ ਹਨ।

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਈ.ਓ ਅਤੇ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਦੂਸਰੀ ਕਿਸ਼ਤ ਦੇ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਦੋਹਾਂ ਮੁਲਜ਼ਮਾਂ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments