Home CRIME ਡਰੱਗਜ਼ ਖਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਦਿੱਲੀ ਤੋਂ 4 ਅਫਗਾਨੀ ਨਾਗਰਿਕ...

ਡਰੱਗਜ਼ ਖਿਲਾਫ਼ ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਦਿੱਲੀ ਤੋਂ 4 ਅਫਗਾਨੀ ਨਾਗਰਿਕ ਗ੍ਰਿਫ਼ਤਾਰ, 17 ਕਿੱਲੋ ਹੈਰੋਇਨ ਵੀ ਫੜੀ

ਚੰਡੀਗੜ੍ਹ। ਪੰਜਾਬ ਪੁਲਿਸ ਨੇ ਐਤਵਾਰ ਨੂੰ ਇਕ ਹੋਰ ਵੱਡੀ ਡਰੱਗ ਸਪਲਾਈ ਚੇਨ ਦਾ ਪਰਦਾਫਾਸ਼ ਕਰਦਿਆਂ ਦੱਖਣੀ ਦਿੱਲੀ ਦੀ ਇੱਕ ਨਿਰਮਾਣ ਯੂਨਿਟ ਤੋਂ 4 ਅਫਗਾਨ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 17 ਕਿਲੋ ਹੈਰੋਇਨ ਵੀ ਬਰਾਮਦ ਕੀਤੀ ਹੈ, ਜਿਸਦੀ ਕੀਮਤ ਅੰਤਰਰਾਸ਼ਟਰੀ ਬਜ਼ਾਰ ਵਿੱਚ 90 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਹੋਰ ਸੰਪਰਕ ਤਲਾਸ਼ਣ ਲਈ UP ਭੇਜੀ ਟੀਮ

DGP ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜ਼ਬਤੀ ਨਾਲ, ਪੰਜਾਬ ਪੁਲਿਸ ਨੇ ਉੱਤਰ ਪ੍ਰਦੇਸ਼ ਵਿੱਚ ਇਸ ਕਾਰੋਬਾਰ ਨਾਲ ਜੁੜੇ ਹੋਰ ਸੰਪਰਕਾਂ ਦੀ ਸੂਹ ਕੱਢ ਲਈ ਹੈ ਅਤੇ ਇੱਕ ਟੀਮ ਉੱਥੇ ਭੇਜ ਦਿੱਤੀ ਗਈ ਹੈ ਤਾਂ ਜੋ ਨਸ਼ਿਆਂ ਦੀ ਸਪਲਾਈ ਦੇ ਨੈੱਟਵਰਕ ਨੂੰ ਤੋੜਿਆ ਜਾ ਸਕੇ।

ਗ੍ਰਿਫ਼ਤਾਰੀਆਂ ਬਾਰੇ ਜਾਣਕਾਰੀ ਦਿੰਦੇ ਹੋਏ DGP ਨੇ ਦੱਸਿਆ ਕਿ ਦੋਸ਼ੀਆਂ ਦੀ ਪਛਾਣ ਮੁਜਾਹਿਦ ਸ਼ਿਨਵਾਰੀ ਵਾਸੀ ਨੰਗਰਹਾਰ, ਅਫਗਾਨਿਸਤਾਨ; ਮੁਹੰਮਦ ਲਾਲ ਕਾਕਰ, ਜਨਾਤ ਗੁਲ ਕਾਕਰ ਅਤੇ ਸਮਿਉੱਲਾ ਅਫਗਾਨ ਤਿੰਨੋਂ ਵਾਸੀ ਕੁੰਡੂ, ਅਫਗਾਨਿਸਤਾਨ ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਬਰਾਮਦਗੀ ਤੋਂ ਇਲਾਵਾ, ਪੁਲਿਸ ਨੇ ਨੈਬ ਸਰਾਏ ਯੂਨਿਟ ਤੋਂ ਨਸ਼ੀਲੇ ਪਦਾਰਥ ਬਣਾਉਣ ਲਈ ਵਰਤੇ ਜਾਂਦੇ ਕਈ ਤਰਾਂ ਦੇ ਕੈਮੀਕਲ ਅਤੇ ਲੈਬ ਉਪਕਰਣ ਵੀ ਬਰਾਮਦ ਕੀਤੇ ਹਨ।

Image

Image

ImageImage

ਇਹ ਗ੍ਰਿਫ਼ਤਾਰੀਆਂ ਅਤੇ ਜਬਤੀਆਂ SSP ਨਵਜੋਤ ਸਿੰਘ ਮਾਹਲ ਦੀ ਅਗਵਾਈ ਵਾਲੀ ਹਸ਼ਿਆਰਪੁਰ ਪੁਲਿਸ ਦੀ ਟੀਮ ਨੇ ਪ੍ਰਾਪਤ ਹੋਈ ਸੂਹ ਦੇ ਸਿੱਟੇ ਵਜੋਂ ਕੀਤੀਆਂ। ਜ਼ਿਕਰਯੋਗ ਹੈ ਕਿ SSP ਮਾਹਲ ਨਸ਼ਿਆਂ ਖਿਲਾਫ ਚੱਲ ਰਹੀ ਲੜਾਈ ਦੇ ਹਿੱਸੇ ਵਜੋਂ NDPS ਐਕਟ ਅਧੀਨ ਦਰਜ ਪਹਿਲਾਂ ਦੀਆਂ ਕੁਝ FIRs ਦੀ ਜਾਂਚ ਕਰ ਰਹੇ ਸਨ।

ਇਸ ਤਰ੍ਹਾਂ ਨਿਰਮਾਣ ਯੂਨਿਟ ਤੱਕ ਪਹੁੰਚੀ ਪੁਲਿਸ

ਸਬੰਧਤ ਮਾਮਲੇ ਨਾਲ ਜੁੜੇ ਸੰਪਰਕਾਂ ਬਾਰੇ ਜਾਣਕਾਰੀ ਦਿੰਦਿਆਂ DGP ਨੇ ਦੱਸਿਆ ਕਿ ਹੁਸ਼ਿਆਰਪੁਰ ਪੁਲਿਸ ਨੇ 18 ਮਈ, 2021 ਨੂੰ ਪੁਸ਼ਪਿੰਦਰ ਸਿੰਘ ਉਰਫ ਟਿੰਕੂ ਅਤੇ ਅਮਿਤ ਚੌਧਰੀ ਨੂੰ ਗ੍ਰਿਫ਼ਤਾਰ ਕਰਕੇ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ, ਜਿਹਨਾਂ ਨੇ ਕਬੂਲਿਆ ਸੀ ਕਿ ਉਨਾਂ ਨੇ ਇਹ ਨਸ਼ੀਲੇ ਪਦਾਰਥ ਜੰਡਿਆਲਾ, ਅੰਮ੍ਰਿਤਸਰ ਵਿੱਚ ਜਸਵੀਰ ਸਿੰਘ ਗੱਜੂ ਤੋਂ ਅਤੇ ਹੁਸ਼ਿਆਰਪੁਰ ਦੇ ਸਰਬਜੀਤ ਸਿੰਘ ਸੇਠੀ ਤੋਂ ਖਰੀਦੇ ਸਨ। ਜਸਵੀਰ ਸਿੰਘ ਦੀ ਰਿਹਾਇਸ਼ ‘ਤੇ ਛਾਪੇਮਾਰੀ ਕੀਤੀ ਗਈ, ਜਿਥੇ ਉਸ ਦੀ ਸਾਥੀ ਜਗਰੂਪ ਕੌਰ ਨੂੰ ਪੁਲਿਸ ਪਾਰਟੀ ਨੇ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਘਰ ਦੀ ਪੂਰੀ ਤਲਾਸ਼ੀ ਲੈਣ ‘ਤੇ ਪੁਲਿਸ ਪਾਰਟੀ ਨੇ 1.48 ਕਿਲੋ ਹੈਰੋਇਨ, 500 ਗ੍ਰਾਮ ਸੋਨਾ ਅਤੇ 49.48 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ।

ਇਸ ਤੋਂ ਬਾਅਦ ਪੁਲਿਸ ਨੇ 1 ਜੁਲਾਈ ਨੂੰ ਸਰਬਜੀਤ ਸੇਠੀ ਨੂੰ ਵੀ ਗੜਸ਼ੰਕਰ ਤੋਂ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਹਨਾਂ ਅੱਗੇ ਦੱਸਿਆ ਕਿ ਸਰਬਜੀਤ ਨੇ ਹੈਰੋਇਨ ਨੂੰ ਅਫਗਾਨੀ ਨਾਗਰਿਕਾਂ ਤੋਂ ਖਰੀਦਿਆ ਸੀ, ਜੋ ਦਿੱਲੀ ਵਿੱਚ ਹੈਰੋਇਨ ਬਣਾਉਣ ਵਾਲੀ ਫੈਕਟਰੀ ਚਲਾਉਂਦੇ ਹਨ ਅਤੇ ਉੱਤਰ ਪ੍ਰਦੇਸ ਤੋਂ ਹੈਰੋਇਨ ਦੀ ਤਸਕਰੀ ਕਰਨ ਵਾਲੇ ਇਮਤਿਆਜ ਬਾਰੇ ਵੀ ਦੱਸਿਆ।

ਪ੍ਰਾਪਤ ਹੋਈ ਸੂਚਨਾ ‘ਤੇ ਕਾਰਵਾਈ ਕਰਦਿਆਂ, ਹੁਸ਼ਿਆਰਪੁਰ ਪੁਲਿਸ ਟੀਮ ਨੇ ਦਿੱਲੀ ਵਿਖੇ ਸ਼ੱਕੀ ਥਾਂ ‘ਤੇ ਛਾਪਾ ਮਾਰਿਆ ਅਤੇ ਇਸ ਨਿਰਮਾਣ ਯੂਨਿਟ ਦਾ ਪਰਦਾਫਾਸ਼ ਕੀਤਾ, ਜਿੱਥੋਂ ਵੱਡੀ ਮਾਤਰਾ ਵਿੱਚ ਹੈਰੋਇਨ ਪੰਜਾਬ ਅਤੇ ਹੋਰ ਰਾਜਾਂ ਨੂੰ ਸਪਲਾਈ ਕੀਤੀ ਜਾ ਰਹੀ ਸੀ। ਗੁਪਤਾ ਨੇ ਕਿਹਾ ਕਿ ਇਮਤਿਆਜ ਦੇ ਗਿਰੋਹ ਦਾ ਪਤਾ ਲਗਾਉਣ ਲਈ ਇਕ ਹੋਰ ਟੀਮ ਨੂੰ ਉੱਤਰ ਪ੍ਰਦੇਸ਼ ਭੇਜਿਆ ਗਿਆ ਹੈ।

RELATED ARTICLES

LEAVE A REPLY

Please enter your comment!
Please enter your name here

Most Popular

Recent Comments